1 ਰਾਜਿਆਂ 8

ਫਿਰ ਤੂੰ ਸਵਰਗ ਤੋਂ ਸੁਣੀ ਅਤੇ ਆਪਣੀ ਪਰਜਾ ਇਸਰਾਏਲ ਦੇ ਪਾਪਾਂ ਨੂੰ ਮਾਫ਼ ਕਰੀ ਅਤੇ ਉਹਨਾਂ ਨੂੰ ਉਸ ਦੇਸ਼ ਵਿੱਚ ਵਾਪਸ ਲਿਆਵੀਂ ਜਿਹੜਾ ਤੂੰ ਉਹਨਾਂ ਦੇ ਪੁਰਖਿਆਂ ਨੂੰ ਦਿੱਤੀ ਸੀ।

1 Kings 8:34 (UKJV) Then hear you in heaven, and forgive the sin of your people Israel, and bring them again unto the land which you gave unto their fathers.

32ਤਾਂ ਤੂੰ ਸਵਰਗ ਵਿੱਚੋਂ ਸੁਣ ਕੇ ਕੰਮ ਕਰੀਂ ਅਤੇ ਆਪਣੇ ਦਾਸਾਂ ਦਾ ਨਿਆਂ ਇਸ ਤਰ੍ਹਾਂ ਕਰੀ ਕਿ ਬੁਰੇ ਨੂੰ ਦੋਸ਼ੀ ਠਹਿਰਾਵੇਂ ਕਿ ਉਸ ਦੇ ਕੀਤੇ ਨੂੰ ਉਸ ਦੇ ਸਿਰ ਉੱਤੇ ਆਵੇ ਅਤੇ ਧਰਮੀ ਨੂੰ ਧਰਮੀ ਠਹਿਰਾਵੇਂ ਕਿ ਉਸ ਦੇ ਧਰਮ ਅਨੁਸਾਰ ਉਸ ਨੂੰ ਬਦਲਾ ਦਿੱਤਾ ਜਾਵੇ।

33“ਜਦ ਤੇਰੀ ਪਰਜਾ ਇਸਰਾਏਲ ਤੇਰਾ ਪਾਪ ਕਰਨ ਦੇ ਕਾਰਨ ਆਪਣੇ ਵੈਰੀਆਂ ਦੇ ਅੱਗੋਂ ਹਾਰ ਜਾਵੇ ਅਤੇ ਜਦੋਂ ਉਹ ਤੇਰੇ ਵੱਲ ਮੁੜਨ ਅਤੇ ਤੇਰੇ ਨਾਮ ਦੀ ਉਸਤਤ ਕਰਨ ਅਤੇ ਇਸ ਭਵਨ ਵਿੱਚ ਤੇਰੇ ਸਨਮੁੱਖ ਪ੍ਰਾਰਥਨਾ ਅਤੇ ਬੇਨਤੀ ਕਰਨ,

34ਫਿਰ ਤੂੰ ਸਵਰਗ ਤੋਂ ਸੁਣੀ ਅਤੇ ਆਪਣੀ ਪਰਜਾ ਇਸਰਾਏਲ ਦੇ ਪਾਪਾਂ ਨੂੰ ਮਾਫ਼ ਕਰੀ ਅਤੇ ਉਹਨਾਂ ਨੂੰ ਉਸ ਦੇਸ਼ ਵਿੱਚ ਵਾਪਸ ਲਿਆਵੀਂ ਜਿਹੜਾ ਤੂੰ ਉਹਨਾਂ ਦੇ ਪੁਰਖਿਆਂ ਨੂੰ ਦਿੱਤੀ ਸੀ।

35“ਜਦ ਇਸ ਕਾਰਨ ਕਿ ਉਹਨਾਂ ਨੇ ਤੇਰਾ ਪਾਪ ਕੀਤਾ ਹੋਵੇ ਅਤੇ ਅਕਾਸ਼ ਬੰਦ ਹੋ ਜਾਵੇ ਅਤੇ ਵਰਖਾ ਨਾ ਹੋਵੇ ਅਤੇ ਉਹ ਇਸ ਅਸਥਾਨ ਵੱਲ ਬੇਨਤੀ ਕਰਨ ਅਤੇ ਤੇਰੇ ਨਾਮ ਨੂੰ ਮਹਿਮਾ ਅਤੇ ਜਦ ਤੂੰ ਉਹਨਾਂ ਨੂੰ ਦੁੱਖ ਦਿੱਤਾ ਹੋਵੇ ਅਤੇ ਜਦ ਆਪਣੇ ਪਾਪ ਤੋਂ ਮੂੰਹ ਮੋੜਨ।

36ਤਦ ਤੂੰ ਸਵਰਗ ਤੋਂ ਸੁਣ ਕੇ ਆਪਣੇ ਦਾਸਾਂ ਅਤੇ ਆਪਣੀ ਪਰਜਾ ਇਸਰਾਏਲ ਦੇ ਪਾਪ ਮਾਫ਼ ਕਰੀ। ਤੂੰ ਉਹਨਾਂ ਨੂੰ ਜੀਉਣ ਦਾ ਸਹੀ ਰਾਹ ਸਿਖਾਵੀਂ ਜਿਸ ਤੇ ਉਹ ਚੱਲ ਸਕਣ, ਅਤੇ ਉਸ ਧਰਤੀ ਉੱਤੇ ਜਿਹੜੀ ਤੂੰ ਆਪਣੇ ਲੋਕਾਂ ਨੂੰ ਵਿਰਾਸਤ ਵਿੱਚ ਦਿੱਤੀ ਸੀ ਮੀਹ ਵਰਾਈਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.