1 ਰਾਜਿਆਂ 8

“ਜਦ ਇਸ ਕਾਰਨ ਕਿ ਉਹਨਾਂ ਨੇ ਤੇਰਾ ਪਾਪ ਕੀਤਾ ਹੋਵੇ ਅਤੇ ਅਕਾਸ਼ ਬੰਦ ਹੋ ਜਾਵੇ ਅਤੇ ਵਰਖਾ ਨਾ ਹੋਵੇ ਅਤੇ ਉਹ ਇਸ ਅਸਥਾਨ ਵੱਲ ਬੇਨਤੀ ਕਰਨ ਅਤੇ ਤੇਰੇ ਨਾਮ ਨੂੰ ਮਹਿਮਾ ਅਤੇ ਜਦ ਤੂੰ ਉਹਨਾਂ ਨੂੰ ਦੁੱਖ ਦਿੱਤਾ ਹੋਵੇ ਅਤੇ ਜਦ ਆਪਣੇ ਪਾਪ ਤੋਂ ਮੂੰਹ ਮੋੜਨ।

1 Kings 8:35 (UKJV) When heaven is shut up, and there is no rain, because they have sinned against you; if they pray toward this place, and confess your name, and turn from their sin, when you afflict them:

33“ਜਦ ਤੇਰੀ ਪਰਜਾ ਇਸਰਾਏਲ ਤੇਰਾ ਪਾਪ ਕਰਨ ਦੇ ਕਾਰਨ ਆਪਣੇ ਵੈਰੀਆਂ ਦੇ ਅੱਗੋਂ ਹਾਰ ਜਾਵੇ ਅਤੇ ਜਦੋਂ ਉਹ ਤੇਰੇ ਵੱਲ ਮੁੜਨ ਅਤੇ ਤੇਰੇ ਨਾਮ ਦੀ ਉਸਤਤ ਕਰਨ ਅਤੇ ਇਸ ਭਵਨ ਵਿੱਚ ਤੇਰੇ ਸਨਮੁੱਖ ਪ੍ਰਾਰਥਨਾ ਅਤੇ ਬੇਨਤੀ ਕਰਨ,

34ਫਿਰ ਤੂੰ ਸਵਰਗ ਤੋਂ ਸੁਣੀ ਅਤੇ ਆਪਣੀ ਪਰਜਾ ਇਸਰਾਏਲ ਦੇ ਪਾਪਾਂ ਨੂੰ ਮਾਫ਼ ਕਰੀ ਅਤੇ ਉਹਨਾਂ ਨੂੰ ਉਸ ਦੇਸ਼ ਵਿੱਚ ਵਾਪਸ ਲਿਆਵੀਂ ਜਿਹੜਾ ਤੂੰ ਉਹਨਾਂ ਦੇ ਪੁਰਖਿਆਂ ਨੂੰ ਦਿੱਤੀ ਸੀ।

35“ਜਦ ਇਸ ਕਾਰਨ ਕਿ ਉਹਨਾਂ ਨੇ ਤੇਰਾ ਪਾਪ ਕੀਤਾ ਹੋਵੇ ਅਤੇ ਅਕਾਸ਼ ਬੰਦ ਹੋ ਜਾਵੇ ਅਤੇ ਵਰਖਾ ਨਾ ਹੋਵੇ ਅਤੇ ਉਹ ਇਸ ਅਸਥਾਨ ਵੱਲ ਬੇਨਤੀ ਕਰਨ ਅਤੇ ਤੇਰੇ ਨਾਮ ਨੂੰ ਮਹਿਮਾ ਅਤੇ ਜਦ ਤੂੰ ਉਹਨਾਂ ਨੂੰ ਦੁੱਖ ਦਿੱਤਾ ਹੋਵੇ ਅਤੇ ਜਦ ਆਪਣੇ ਪਾਪ ਤੋਂ ਮੂੰਹ ਮੋੜਨ।

36ਤਦ ਤੂੰ ਸਵਰਗ ਤੋਂ ਸੁਣ ਕੇ ਆਪਣੇ ਦਾਸਾਂ ਅਤੇ ਆਪਣੀ ਪਰਜਾ ਇਸਰਾਏਲ ਦੇ ਪਾਪ ਮਾਫ਼ ਕਰੀ। ਤੂੰ ਉਹਨਾਂ ਨੂੰ ਜੀਉਣ ਦਾ ਸਹੀ ਰਾਹ ਸਿਖਾਵੀਂ ਜਿਸ ਤੇ ਉਹ ਚੱਲ ਸਕਣ, ਅਤੇ ਉਸ ਧਰਤੀ ਉੱਤੇ ਜਿਹੜੀ ਤੂੰ ਆਪਣੇ ਲੋਕਾਂ ਨੂੰ ਵਿਰਾਸਤ ਵਿੱਚ ਦਿੱਤੀ ਸੀ ਮੀਹ ਵਰਾਈਂ।

37“ਜਦੋਂ ਦੇਸ਼ ਉੱਤੇ ਕਾਲ ਜਾਂ ਬਵਾ ਆ ਜਾਵੇ ਜਾਂ ਝੁਲਸ ਜਾਂ ਉੱਲੀ ਟਿੱਡੀਆਂ ਜਾਂ ਸੁੰਡੀਆਂ ਜਾਂ ਜਦੋਂ ਕੋਈ ਦੁਸ਼ਮਣ ਉਹਨਾਂ ਦੇ ਕਿਸੇ ਸ਼ਹਿਰ ਵਿੱਚ ਉਹਨਾਂ ਨੂੰ ਘੇਰ ਲੈਂਦਾ ਹੈ, ਭਾਵੇਂ ਕੋਈ ਵੀ ਆਫ਼ਤ ਜਾਂ ਬਿਮਾਰੀ ਆਵੇ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.