1 ਰਾਜਿਆਂ 8

ਅਤੇ ਉਹਨਾਂ ਨੇ ਯਾਹਵੇਹ ਦੇ ਸੰਦੂਕ ਨੂੰ ਅਤੇ ਮੰਡਲੀ ਦੇ ਤੰਬੂ ਅਤੇ ਉਸ ਵਿੱਚ ਮੌਜੂਦ ਸਾਰੇ ਪਵਿੱਤਰ ਸਮਾਨ ਨੂੰ ਚੁੱਕ ਲਿਆ। ਜਾਜਕਾਂ ਅਤੇ ਲੇਵੀਆਂ ਨੇ ਉਹਨਾਂ ਨੂੰ ਚੁੱਕ ਲਿਆ,

1 Kings 8:4 (UKJV) And they brought up the ark of the LORD, and the tabernacle of the congregation, and all the holy vessels that were in the tabernacle, even those did the priests and the Levites bring up.

2ਸਾਰੇ ਇਸਰਾਏਲੀ ਸੱਤਵੇਂ ਮਹੀਨੇ ਏਥਾਨਿਮ ਦੇ ਤਿਉਹਾਰ ਦੇ ਸਮੇਂ ਸ਼ਲੋਮੋਨ ਪਾਤਸ਼ਾਹ ਕੋਲ ਇਕੱਠੇ ਹੋਏ।

3ਜਦੋਂ ਇਸਰਾਏਲ ਦੇ ਸਾਰੇ ਬਜ਼ੁਰਗ ਉੱਥੇ ਪਹੁੰਚ ਗਏ ਤਾਂ ਜਾਜਕਾਂ ਨੇ ਸੰਦੂਕ ਨੂੰ ਚੁੱਕ ਲਿਆ,

4ਅਤੇ ਉਹਨਾਂ ਨੇ ਯਾਹਵੇਹ ਦੇ ਸੰਦੂਕ ਨੂੰ ਅਤੇ ਮੰਡਲੀ ਦੇ ਤੰਬੂ ਅਤੇ ਉਸ ਵਿੱਚ ਮੌਜੂਦ ਸਾਰੇ ਪਵਿੱਤਰ ਸਮਾਨ ਨੂੰ ਚੁੱਕ ਲਿਆ। ਜਾਜਕਾਂ ਅਤੇ ਲੇਵੀਆਂ ਨੇ ਉਹਨਾਂ ਨੂੰ ਚੁੱਕ ਲਿਆ,

5ਅਤੇ ਰਾਜਾ ਸ਼ਲੋਮੋਨ ਅਤੇ ਇਸਰਾਏਲ ਦੀ ਸਾਰੀ ਮੰਡਲੀ ਜੋ ਉਸ ਦੇ ਆਲੇ-ਦੁਆਲੇ ਇਕੱਠੀ ਹੋਈ ਸੀ, ਸੰਦੂਕ ਦੇ ਅੱਗੇ ਸਨ ਅਤੇ ਇੰਨੀਆਂ ਭੇਡਾਂ ਅਤੇ ਪਸ਼ੂਆਂ ਦੀ ਬਲੀ ਚੜ੍ਹਾ ਰਹੇ ਸਨ ਜੋ ਉਹਨਾਂ ਨੂੰ ਦਰਜ ਜਾਂ ਗਿਣਿਆ ਨਹੀਂ ਜਾ ਸਕਦਾ ਸੀ।

6ਤਦ ਜਾਜਕਾਂ ਨੇ ਯਾਹਵੇਹ ਦੇ ਨੇਮ ਦੇ ਸੰਦੂਕ ਨੂੰ ਭਵਨ ਦੇ ਅੰਦਰਲੇ ਅਸਥਾਨ ਵਿੱਚ ਅਰਥਾਤ ਅੱਤ ਪਵਿੱਤਰ ਸਥਾਨ ਵਿੱਚ ਲਿਆਇਆ ਅਤੇ ਇਸ ਨੂੰ ਕਰੂਬੀਆਂ ਦੇ ਖੰਭਾਂ ਦੇ ਹੇਠਾਂ ਰੱਖਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.