1 ਰਾਜਿਆਂ 8

“ਜਦੋਂ ਉਹ ਪਰਦੇਸੀ ਜੋ ਤੇਰੀ ਪਰਜਾ ਇਸਰਾਏਲ ਦਾ ਨਹੀਂ ਹੈ ਪਰ ਤੇਰੇ ਮਹਾਨ ਨਾਮ ਦੇ ਕਾਰਨ ਦੂਰ ਦੇਸ਼ ਤੋਂ ਆਇਆ ਹੈ,

1 Kings 8:41 (UKJV) Moreover concerning a stranger, that is not of your people Israel, but comes out of a far country for your name's sake;

39ਤਾਂ ਆਪਣੇ ਨਿਵਾਸ ਸਥਾਨ ਸਵਰਗ ਤੋਂ ਸੁਣ, ਮਾਫ਼ ਕਰ ਅਤੇ ਕੰਮ ਕਰੀ; ਹਰ ਕਿਸੇ ਨਾਲ ਉਸੇ ਤਰ੍ਹਾਂ ਵਰਤਾਓ ਕਰੀ ਜਿਵੇਂ ਉਹ ਕਰਦੇ ਹਨ, ਕਿਉਂਕਿ ਤੂੰ ਉਹਨਾਂ ਦੇ ਦਿਲਾਂ ਨੂੰ ਜਾਣਦਾ ਹੈ (ਕਿਉਂਕਿ ਤੂੰ ਹਰ ਮਨੁੱਖ ਦੇ ਦਿਲ ਨੂੰ ਜਾਣਦਾ ਹੈ),

40ਤਾਂ ਜੋ ਉਹ ਤੇਰੇ ਤੋਂ ਡਰਦੇ ਰਹਿਣ ਜਦੋਂ ਤੱਕ ਉਹ ਉਸ ਦੇਸ਼ ਵਿੱਚ ਰਹਿਣ ਜੋ ਤੂੰ ਸਾਡੇ ਪਿਉ ਦਾਦਿਆਂ ਨੂੰ ਦਿੱਤਾ ਹੈ।

41“ਜਦੋਂ ਉਹ ਪਰਦੇਸੀ ਜੋ ਤੇਰੀ ਪਰਜਾ ਇਸਰਾਏਲ ਦਾ ਨਹੀਂ ਹੈ ਪਰ ਤੇਰੇ ਮਹਾਨ ਨਾਮ ਦੇ ਕਾਰਨ ਦੂਰ ਦੇਸ਼ ਤੋਂ ਆਇਆ ਹੈ,

42ਕਿਉਂ ਜੋ ਓਹ ਤੇਰਾ ਵੱਡਾ ਨਾਮ, ਸ਼ਕਤੀਸ਼ਾਲੀ ਹੱਥ ਅਤੇ ਤੇਰੀ ਪਸਾਰੀ ਹੋਈ ਬਾਂਹ ਦੀ ਖ਼ਬਰ ਸੁਣਨਗੇ ਸੋ ਜਦ ਉਹ ਆਵੇ ਅਤੇ ਇਸ ਭਵਨ ਵੱਲ ਆ ਕੇ ਪ੍ਰਾਰਥਨਾ ਕਰਨ,

43ਤਦ ਸਵਰਗ ਤੋਂ ਸੁਣ, ਜੋ ਤੇਰਾ ਨਿਵਾਸ ਸਥਾਨ ਹੈ। ਜੋ ਕੁਝ ਪਰਦੇਸੀ ਤੇਰੇ ਕੋਲੋਂ ਮੰਗੇ ਸੋ ਕਰ, ਤਾਂ ਜੋ ਧਰਤੀ ਦੇ ਸਾਰੇ ਲੋਕ ਤੇਰੇ ਨਾਮ ਨੂੰ ਜਾਣਨ ਅਤੇ ਤੇਰੇ ਤੋਂ ਡਰਨ ਜਿਵੇਂ ਤੇਰੀ ਪਰਜਾ ਇਸਰਾਏਲ, ਅਤੇ ਜਾਣ ਲੈਣ ਕਿ ਇਹ ਭਵਨ ਮੈਂ ਤੇਰੇ ਨਾਮ ਦਾ ਬਣਾਇਆ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.