1 ਰਾਜਿਆਂ 8

ਤਦ ਸਵਰਗ ਤੋਂ ਸੁਣ, ਜੋ ਤੇਰਾ ਨਿਵਾਸ ਸਥਾਨ ਹੈ। ਜੋ ਕੁਝ ਪਰਦੇਸੀ ਤੇਰੇ ਕੋਲੋਂ ਮੰਗੇ ਸੋ ਕਰ, ਤਾਂ ਜੋ ਧਰਤੀ ਦੇ ਸਾਰੇ ਲੋਕ ਤੇਰੇ ਨਾਮ ਨੂੰ ਜਾਣਨ ਅਤੇ ਤੇਰੇ ਤੋਂ ਡਰਨ ਜਿਵੇਂ ਤੇਰੀ ਪਰਜਾ ਇਸਰਾਏਲ, ਅਤੇ ਜਾਣ ਲੈਣ ਕਿ ਇਹ ਭਵਨ ਮੈਂ ਤੇਰੇ ਨਾਮ ਦਾ ਬਣਾਇਆ ਹੈ।

1 Kings 8:43 (UKJV) Hear you in heaven your dwelling place, and do according to all that the stranger calls to you for: that all people of the earth may know your name, to fear you, as do your people Israel; and that they may know that this house, which I have built, is called by your name.

41“ਜਦੋਂ ਉਹ ਪਰਦੇਸੀ ਜੋ ਤੇਰੀ ਪਰਜਾ ਇਸਰਾਏਲ ਦਾ ਨਹੀਂ ਹੈ ਪਰ ਤੇਰੇ ਮਹਾਨ ਨਾਮ ਦੇ ਕਾਰਨ ਦੂਰ ਦੇਸ਼ ਤੋਂ ਆਇਆ ਹੈ,

42ਕਿਉਂ ਜੋ ਓਹ ਤੇਰਾ ਵੱਡਾ ਨਾਮ, ਸ਼ਕਤੀਸ਼ਾਲੀ ਹੱਥ ਅਤੇ ਤੇਰੀ ਪਸਾਰੀ ਹੋਈ ਬਾਂਹ ਦੀ ਖ਼ਬਰ ਸੁਣਨਗੇ ਸੋ ਜਦ ਉਹ ਆਵੇ ਅਤੇ ਇਸ ਭਵਨ ਵੱਲ ਆ ਕੇ ਪ੍ਰਾਰਥਨਾ ਕਰਨ,

43ਤਦ ਸਵਰਗ ਤੋਂ ਸੁਣ, ਜੋ ਤੇਰਾ ਨਿਵਾਸ ਸਥਾਨ ਹੈ। ਜੋ ਕੁਝ ਪਰਦੇਸੀ ਤੇਰੇ ਕੋਲੋਂ ਮੰਗੇ ਸੋ ਕਰ, ਤਾਂ ਜੋ ਧਰਤੀ ਦੇ ਸਾਰੇ ਲੋਕ ਤੇਰੇ ਨਾਮ ਨੂੰ ਜਾਣਨ ਅਤੇ ਤੇਰੇ ਤੋਂ ਡਰਨ ਜਿਵੇਂ ਤੇਰੀ ਪਰਜਾ ਇਸਰਾਏਲ, ਅਤੇ ਜਾਣ ਲੈਣ ਕਿ ਇਹ ਭਵਨ ਮੈਂ ਤੇਰੇ ਨਾਮ ਦਾ ਬਣਾਇਆ ਹੈ।

44“ਜਦ ਤੇਰੇ ਲੋਕ ਆਪਣੇ ਦੁਸ਼ਮਣਾਂ ਨਾਲ ਯੁੱਧ ਕਰਨ ਲਈ ਨਿੱਕਲਣ ਜਿੱਥੇ ਤੂੰ ਉਹਨਾਂ ਨੂੰ ਘੱਲੇ ਅਤੇ ਯਾਹਵੇਹ ਦੇ ਅੱਗੇ ਇਸ ਸ਼ਹਿਰ ਵੱਲ ਜਿਸ ਨੂੰ ਤੂੰ ਚੁਣਿਆਂ ਅਤੇ ਉਸ ਭਵਨ ਵੱਲ ਜਿਸ ਨੂੰ ਮੈਂ ਤੇਰੇ ਨਾਮ ਲਈ ਬਣਾਇਆ ਹੈ ਤੇਰੇ ਅੱਗੇ ਪ੍ਰਾਰਥਨਾ ਕਰਨ।

45ਤਦ ਤੂੰ ਸਵਰਗ ਤੋਂ ਉਹਨਾਂ ਦੀ ਪ੍ਰਾਰਥਨਾ ਅਤੇ ਉਹਨਾਂ ਦੀ ਬੇਨਤੀ ਸੁਣ ਅਤੇ ਉਹਨਾਂ ਦੇ ਹੱਕ ਦਾ ਨਿਆਂ ਕਰੀਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.