1 ਰਾਜਿਆਂ 8

ਅਤੇ ਜੇ ਉਹ ਉਸ ਦੇਸ਼ ਵਿੱਚ ਜਿੱਥੇ ਉਹ ਗ਼ੁਲਾਮੀ ਵਿੱਚ ਹੋਣ, ਆਪਣੇ ਮਨ ਬਦਲ ਲੈਣ ਅਤੇ ਪਛਤਾਉਣ ਆਪਣੇ ਗ਼ੁਲਾਮ ਬਣਾਉਣ ਵਾਲਿਆ ਦੇ ਦੇਸ਼ ਵਿੱਚ ਤੇਰੇ ਅੱਗੇ ਬੇਨਤੀ ਕਰਨ ਅਤੇ ਆਖਣ, ‘ਅਸੀਂ ਪਾਪ ਕੀਤਾ, ਅਸੀਂ ਅਪਰਾਧ ਕੀਤਾ, ਅਸੀਂ ਬੁਰਿਆਈ ਕੀਤੀ ਹੈ’

1 Kings 8:47 (UKJV) Yet if they shall call to reflect themselves in the land where they were carried captives, and repent, and make supplication unto you in the land of them that carried them captives, saying, We have sinned, and have done perversely, we have committed wickedness;

45ਤਦ ਤੂੰ ਸਵਰਗ ਤੋਂ ਉਹਨਾਂ ਦੀ ਪ੍ਰਾਰਥਨਾ ਅਤੇ ਉਹਨਾਂ ਦੀ ਬੇਨਤੀ ਸੁਣ ਅਤੇ ਉਹਨਾਂ ਦੇ ਹੱਕ ਦਾ ਨਿਆਂ ਕਰੀਂ।

46“ਜੇਕਰ ਉਹ ਤੇਰਾ ਪਾਪ ਕਰਨ ਕਿਉਂ ਜੋ ਕੋਈ ਮਨੁੱਖ ਅਜਿਹਾ ਨਹੀਂ ਹੈ ਜੋ ਪਾਪ ਨਾ ਕਰਦਾ ਹੋਵੇ ਅਤੇ ਤੂੰ ਉਹਨਾਂ ਨਾਲ ਕ੍ਰੋਧਵਾਨ ਹੋਵੇ ਅਤੇ ਉਹਨਾਂ ਨੂੰ ਵੈਰੀ ਦੇ ਹੱਥ ਵਿੱਚ ਐਉਂ ਦੇ ਦੇਵੇਂ ਜਿਵੇਂ ਉਹ ਉਹਨਾਂ ਨੂੰ ਗ਼ੁਲਾਮ ਬਣਾ ਕੇ ਵੈਰੀ ਦੇ ਦੇਸ਼ ਵਿੱਚ ਲੈ ਜਾਣ ਭਾਵੇਂ ਦੂਰ ਭਾਵੇਂ ਨੇੜੇ;

47ਅਤੇ ਜੇ ਉਹ ਉਸ ਦੇਸ਼ ਵਿੱਚ ਜਿੱਥੇ ਉਹ ਗ਼ੁਲਾਮੀ ਵਿੱਚ ਹੋਣ, ਆਪਣੇ ਮਨ ਬਦਲ ਲੈਣ ਅਤੇ ਪਛਤਾਉਣ ਆਪਣੇ ਗ਼ੁਲਾਮ ਬਣਾਉਣ ਵਾਲਿਆ ਦੇ ਦੇਸ਼ ਵਿੱਚ ਤੇਰੇ ਅੱਗੇ ਬੇਨਤੀ ਕਰਨ ਅਤੇ ਆਖਣ, ‘ਅਸੀਂ ਪਾਪ ਕੀਤਾ, ਅਸੀਂ ਅਪਰਾਧ ਕੀਤਾ, ਅਸੀਂ ਬੁਰਿਆਈ ਕੀਤੀ ਹੈ’

48ਅਤੇ ਇਸ ਤਰ੍ਹਾਂ ਆਪਣੇ ਵੈਰੀਆਂ ਦੇ ਦੇਸ ਜਿਨ੍ਹਾਂ ਨੇ ਉਹਨਾਂ ਨੂੰ ਗੁਲਾਮ ਬਣਾਇਆ ਉਹ ਤੇਰੇ ਵੱਲ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਮੁੜਨ ਅਤੇ ਤੇਰੇ ਅੱਗੇ ਆਪਣੇ ਦੇਸ਼ ਵੱਲ ਬੇਨਤੀ ਕਰਨ ਜਿਹੜਾ ਤੂੰ ਉਹਨਾਂ ਦੇ ਪਿਉ ਦਾਦਿਆਂ ਨੂੰ ਦਿੱਤਾ ਅਤੇ ਉਸ ਸ਼ਹਿਰ ਵੱਲ ਜੋ ਤੂੰ ਚੁਣਿਆ ਹੈ ਅਤੇ ਇਸ ਭਵਨ ਵੱਲ ਜੋ ਮੈਂ ਤੇਰੇ ਨਾਮ ਲਈ ਬਣਾਇਆ;

49ਤਦ ਸਵਰਗ ਆਪਣੇ ਨਿਵਾਸ ਸਥਾਨ ਤੋਂ, ਉਹਨਾਂ ਦੀਆਂ ਪ੍ਰਾਰਥਨਾ ਅਤੇ ਉਹਨਾਂ ਦੀ ਬੇਨਤੀ ਨੂੰ ਸੁਣ ਲਵੀਂ, ਅਤੇ ਉਹਨਾਂ ਦੇ ਹੱਕ ਦਾ ਨਿਆਂ ਕਰੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.