1 ਰਾਜਿਆਂ 8

ਅਤੇ ਇਸ ਤਰ੍ਹਾਂ ਆਪਣੇ ਵੈਰੀਆਂ ਦੇ ਦੇਸ ਜਿਨ੍ਹਾਂ ਨੇ ਉਹਨਾਂ ਨੂੰ ਗੁਲਾਮ ਬਣਾਇਆ ਉਹ ਤੇਰੇ ਵੱਲ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਮੁੜਨ ਅਤੇ ਤੇਰੇ ਅੱਗੇ ਆਪਣੇ ਦੇਸ਼ ਵੱਲ ਬੇਨਤੀ ਕਰਨ ਜਿਹੜਾ ਤੂੰ ਉਹਨਾਂ ਦੇ ਪਿਉ ਦਾਦਿਆਂ ਨੂੰ ਦਿੱਤਾ ਅਤੇ ਉਸ ਸ਼ਹਿਰ ਵੱਲ ਜੋ ਤੂੰ ਚੁਣਿਆ ਹੈ ਅਤੇ ਇਸ ਭਵਨ ਵੱਲ ਜੋ ਮੈਂ ਤੇਰੇ ਨਾਮ ਲਈ ਬਣਾਇਆ;

1 Kings 8:48 (UKJV) And so return unto you with all their heart, and with all their soul, in the land of their enemies, which led them away captive, and pray unto you toward their land, which you gave unto their fathers, the city which you have chosen, and the house which I have built for your name:

46“ਜੇਕਰ ਉਹ ਤੇਰਾ ਪਾਪ ਕਰਨ ਕਿਉਂ ਜੋ ਕੋਈ ਮਨੁੱਖ ਅਜਿਹਾ ਨਹੀਂ ਹੈ ਜੋ ਪਾਪ ਨਾ ਕਰਦਾ ਹੋਵੇ ਅਤੇ ਤੂੰ ਉਹਨਾਂ ਨਾਲ ਕ੍ਰੋਧਵਾਨ ਹੋਵੇ ਅਤੇ ਉਹਨਾਂ ਨੂੰ ਵੈਰੀ ਦੇ ਹੱਥ ਵਿੱਚ ਐਉਂ ਦੇ ਦੇਵੇਂ ਜਿਵੇਂ ਉਹ ਉਹਨਾਂ ਨੂੰ ਗ਼ੁਲਾਮ ਬਣਾ ਕੇ ਵੈਰੀ ਦੇ ਦੇਸ਼ ਵਿੱਚ ਲੈ ਜਾਣ ਭਾਵੇਂ ਦੂਰ ਭਾਵੇਂ ਨੇੜੇ;

47ਅਤੇ ਜੇ ਉਹ ਉਸ ਦੇਸ਼ ਵਿੱਚ ਜਿੱਥੇ ਉਹ ਗ਼ੁਲਾਮੀ ਵਿੱਚ ਹੋਣ, ਆਪਣੇ ਮਨ ਬਦਲ ਲੈਣ ਅਤੇ ਪਛਤਾਉਣ ਆਪਣੇ ਗ਼ੁਲਾਮ ਬਣਾਉਣ ਵਾਲਿਆ ਦੇ ਦੇਸ਼ ਵਿੱਚ ਤੇਰੇ ਅੱਗੇ ਬੇਨਤੀ ਕਰਨ ਅਤੇ ਆਖਣ, ‘ਅਸੀਂ ਪਾਪ ਕੀਤਾ, ਅਸੀਂ ਅਪਰਾਧ ਕੀਤਾ, ਅਸੀਂ ਬੁਰਿਆਈ ਕੀਤੀ ਹੈ’

48ਅਤੇ ਇਸ ਤਰ੍ਹਾਂ ਆਪਣੇ ਵੈਰੀਆਂ ਦੇ ਦੇਸ ਜਿਨ੍ਹਾਂ ਨੇ ਉਹਨਾਂ ਨੂੰ ਗੁਲਾਮ ਬਣਾਇਆ ਉਹ ਤੇਰੇ ਵੱਲ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਮੁੜਨ ਅਤੇ ਤੇਰੇ ਅੱਗੇ ਆਪਣੇ ਦੇਸ਼ ਵੱਲ ਬੇਨਤੀ ਕਰਨ ਜਿਹੜਾ ਤੂੰ ਉਹਨਾਂ ਦੇ ਪਿਉ ਦਾਦਿਆਂ ਨੂੰ ਦਿੱਤਾ ਅਤੇ ਉਸ ਸ਼ਹਿਰ ਵੱਲ ਜੋ ਤੂੰ ਚੁਣਿਆ ਹੈ ਅਤੇ ਇਸ ਭਵਨ ਵੱਲ ਜੋ ਮੈਂ ਤੇਰੇ ਨਾਮ ਲਈ ਬਣਾਇਆ;

49ਤਦ ਸਵਰਗ ਆਪਣੇ ਨਿਵਾਸ ਸਥਾਨ ਤੋਂ, ਉਹਨਾਂ ਦੀਆਂ ਪ੍ਰਾਰਥਨਾ ਅਤੇ ਉਹਨਾਂ ਦੀ ਬੇਨਤੀ ਨੂੰ ਸੁਣ ਲਵੀਂ, ਅਤੇ ਉਹਨਾਂ ਦੇ ਹੱਕ ਦਾ ਨਿਆਂ ਕਰੀ।

50ਅਤੇ ਆਪਣੇ ਲੋਕਾਂ ਨੂੰ ਮਾਫ਼ ਕਰੀ, ਜਿਨ੍ਹਾਂ ਨੇ ਤੇਰੇ ਵਿਰੁੱਧ ਪਾਪ ਕੀਤਾ ਹੈ। ਉਹਨਾਂ ਦੇ ਸਾਰੇ ਅਪਰਾਧਾਂ ਨੂੰ ਮਾਫ਼ ਕਰੀ ਜੋ ਉਹਨਾਂ ਨੇ ਤੇਰੇ ਵਿਰੁੱਧ ਕੀਤੇ ਹਨ, ਅਤੇ ਉਹ ਆਪਣੇ ਬੰਦੀ ਬਣਾਉਣ ਵਾਲਿਆ ਦੇ ਅੱਗੇ ਦਯਾ ਪ੍ਰਾਪਤ ਕਰਨ;

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.