1 ਰਾਜਿਆਂ 8

ਅਤੇ ਆਪਣੇ ਲੋਕਾਂ ਨੂੰ ਮਾਫ਼ ਕਰੀ, ਜਿਨ੍ਹਾਂ ਨੇ ਤੇਰੇ ਵਿਰੁੱਧ ਪਾਪ ਕੀਤਾ ਹੈ। ਉਹਨਾਂ ਦੇ ਸਾਰੇ ਅਪਰਾਧਾਂ ਨੂੰ ਮਾਫ਼ ਕਰੀ ਜੋ ਉਹਨਾਂ ਨੇ ਤੇਰੇ ਵਿਰੁੱਧ ਕੀਤੇ ਹਨ, ਅਤੇ ਉਹ ਆਪਣੇ ਬੰਦੀ ਬਣਾਉਣ ਵਾਲਿਆ ਦੇ ਅੱਗੇ ਦਯਾ ਪ੍ਰਾਪਤ ਕਰਨ;

1 Kings 8:50 (UKJV) And forgive your people that have sinned against you, and all their transgressions wherein they have transgressed against you, and give them compassion before them who carried them captive, that they may have compassion on them:

48ਅਤੇ ਇਸ ਤਰ੍ਹਾਂ ਆਪਣੇ ਵੈਰੀਆਂ ਦੇ ਦੇਸ ਜਿਨ੍ਹਾਂ ਨੇ ਉਹਨਾਂ ਨੂੰ ਗੁਲਾਮ ਬਣਾਇਆ ਉਹ ਤੇਰੇ ਵੱਲ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਮੁੜਨ ਅਤੇ ਤੇਰੇ ਅੱਗੇ ਆਪਣੇ ਦੇਸ਼ ਵੱਲ ਬੇਨਤੀ ਕਰਨ ਜਿਹੜਾ ਤੂੰ ਉਹਨਾਂ ਦੇ ਪਿਉ ਦਾਦਿਆਂ ਨੂੰ ਦਿੱਤਾ ਅਤੇ ਉਸ ਸ਼ਹਿਰ ਵੱਲ ਜੋ ਤੂੰ ਚੁਣਿਆ ਹੈ ਅਤੇ ਇਸ ਭਵਨ ਵੱਲ ਜੋ ਮੈਂ ਤੇਰੇ ਨਾਮ ਲਈ ਬਣਾਇਆ;

49ਤਦ ਸਵਰਗ ਆਪਣੇ ਨਿਵਾਸ ਸਥਾਨ ਤੋਂ, ਉਹਨਾਂ ਦੀਆਂ ਪ੍ਰਾਰਥਨਾ ਅਤੇ ਉਹਨਾਂ ਦੀ ਬੇਨਤੀ ਨੂੰ ਸੁਣ ਲਵੀਂ, ਅਤੇ ਉਹਨਾਂ ਦੇ ਹੱਕ ਦਾ ਨਿਆਂ ਕਰੀ।

50ਅਤੇ ਆਪਣੇ ਲੋਕਾਂ ਨੂੰ ਮਾਫ਼ ਕਰੀ, ਜਿਨ੍ਹਾਂ ਨੇ ਤੇਰੇ ਵਿਰੁੱਧ ਪਾਪ ਕੀਤਾ ਹੈ। ਉਹਨਾਂ ਦੇ ਸਾਰੇ ਅਪਰਾਧਾਂ ਨੂੰ ਮਾਫ਼ ਕਰੀ ਜੋ ਉਹਨਾਂ ਨੇ ਤੇਰੇ ਵਿਰੁੱਧ ਕੀਤੇ ਹਨ, ਅਤੇ ਉਹ ਆਪਣੇ ਬੰਦੀ ਬਣਾਉਣ ਵਾਲਿਆ ਦੇ ਅੱਗੇ ਦਯਾ ਪ੍ਰਾਪਤ ਕਰਨ;

51ਕਿਉਂ ਜੋ ਉਹ ਤੇਰੀ ਪਰਜਾ ਅਤੇ ਤੇਰੀ ਮਿਰਾਸ ਹਨ ਜਿਨ੍ਹਾਂ ਨੂੰ ਤੂੰ ਮਿਸਰ ਵਿੱਚੋਂ, ਲੋਹੇ ਦੀ ਪਿਘਲਣ ਵਾਲੀ ਭੱਠੀ ਵਿੱਚੋਂ ਕੱਢ ਲਿਆਇਆ ਸੀ।

52“ਤਾਂ ਜੋ ਤੇਰੀਆਂ ਅੱਖਾਂ ਆਪਣੇ ਦਾਸ ਦੀ ਅਰਦਾਸ ਵੱਲ ਅਤੇ ਆਪਣੀ ਪਰਜਾ ਇਸਰਾਏਲ ਦੀ ਅਰਦਾਸ ਵੱਲ ਖੁਲ੍ਹੀਆਂ ਰਹਿਣ ਭਈ ਤੂੰ ਉਹਨਾਂ ਦੀ ਸਾਰੀ ਦੁਹਾਈ ਨੂੰ ਜੋ ਉਹ ਤੇਰੇ ਅੱਗੇ ਦੇਣ ਸੁਣੇਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.