1 ਰਾਜਿਆਂ 8

ਕਿਉਂ ਜੋ ਉਹ ਤੇਰੀ ਪਰਜਾ ਅਤੇ ਤੇਰੀ ਮਿਰਾਸ ਹਨ ਜਿਨ੍ਹਾਂ ਨੂੰ ਤੂੰ ਮਿਸਰ ਵਿੱਚੋਂ, ਲੋਹੇ ਦੀ ਪਿਘਲਣ ਵਾਲੀ ਭੱਠੀ ਵਿੱਚੋਂ ਕੱਢ ਲਿਆਇਆ ਸੀ।

1 Kings 8:51 (UKJV) For they be your people, and yours inheritance, which you brought forth out of Egypt, from the midst of the furnace of iron:

49ਤਦ ਸਵਰਗ ਆਪਣੇ ਨਿਵਾਸ ਸਥਾਨ ਤੋਂ, ਉਹਨਾਂ ਦੀਆਂ ਪ੍ਰਾਰਥਨਾ ਅਤੇ ਉਹਨਾਂ ਦੀ ਬੇਨਤੀ ਨੂੰ ਸੁਣ ਲਵੀਂ, ਅਤੇ ਉਹਨਾਂ ਦੇ ਹੱਕ ਦਾ ਨਿਆਂ ਕਰੀ।

50ਅਤੇ ਆਪਣੇ ਲੋਕਾਂ ਨੂੰ ਮਾਫ਼ ਕਰੀ, ਜਿਨ੍ਹਾਂ ਨੇ ਤੇਰੇ ਵਿਰੁੱਧ ਪਾਪ ਕੀਤਾ ਹੈ। ਉਹਨਾਂ ਦੇ ਸਾਰੇ ਅਪਰਾਧਾਂ ਨੂੰ ਮਾਫ਼ ਕਰੀ ਜੋ ਉਹਨਾਂ ਨੇ ਤੇਰੇ ਵਿਰੁੱਧ ਕੀਤੇ ਹਨ, ਅਤੇ ਉਹ ਆਪਣੇ ਬੰਦੀ ਬਣਾਉਣ ਵਾਲਿਆ ਦੇ ਅੱਗੇ ਦਯਾ ਪ੍ਰਾਪਤ ਕਰਨ;

51ਕਿਉਂ ਜੋ ਉਹ ਤੇਰੀ ਪਰਜਾ ਅਤੇ ਤੇਰੀ ਮਿਰਾਸ ਹਨ ਜਿਨ੍ਹਾਂ ਨੂੰ ਤੂੰ ਮਿਸਰ ਵਿੱਚੋਂ, ਲੋਹੇ ਦੀ ਪਿਘਲਣ ਵਾਲੀ ਭੱਠੀ ਵਿੱਚੋਂ ਕੱਢ ਲਿਆਇਆ ਸੀ।

52“ਤਾਂ ਜੋ ਤੇਰੀਆਂ ਅੱਖਾਂ ਆਪਣੇ ਦਾਸ ਦੀ ਅਰਦਾਸ ਵੱਲ ਅਤੇ ਆਪਣੀ ਪਰਜਾ ਇਸਰਾਏਲ ਦੀ ਅਰਦਾਸ ਵੱਲ ਖੁਲ੍ਹੀਆਂ ਰਹਿਣ ਭਈ ਤੂੰ ਉਹਨਾਂ ਦੀ ਸਾਰੀ ਦੁਹਾਈ ਨੂੰ ਜੋ ਉਹ ਤੇਰੇ ਅੱਗੇ ਦੇਣ ਸੁਣੇਂ।

53ਕਿਉਂ ਜੋ ਤੂੰ ਉਹਨਾਂ ਨੂੰ ਸੰਸਾਰ ਦੀਆਂ ਸਾਰੀਆਂ ਕੌਮਾਂ ਵਿੱਚੋਂ ਆਪਣੀ ਵਿਰਾਸਤ ਹੋਣ ਲਈ ਚੁਣਿਆ ਸੀ, ਜਿਵੇਂ ਤੂੰ ਆਪਣੇ ਸੇਵਕ ਮੋਸ਼ੇਹ ਦੇ ਰਾਹੀਂ ਬਚਨ ਕੀਤਾ ਸੀ ਜਦੋਂ ਤੂੰ ਯਾਹਵੇਹ, ਤੁਸੀਂ ਸਾਡੇ ਪੁਰਖਿਆਂ ਨੂੰ ਮਿਸਰ ਵਿੱਚੋਂ ਬਾਹਰ ਕੱਢ ਲਿਆਇਆ ਸੀ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.