1 ਰਾਜਿਆਂ 8

ਜਦੋਂ ਸ਼ਲੋਮੋਨ ਨੇ ਇਹ ਸਾਰੀਆਂ ਪ੍ਰਾਰਥਨਾਵਾਂ ਅਤੇ ਬੇਨਤੀਆਂ ਯਾਹਵੇਹ ਦੇ ਅੱਗੇ ਪੂਰੀਆਂ ਕਰ ਲਈਆਂ, ਤਾਂ ਉਹ ਯਾਹਵੇਹ ਦੀ ਜਗਵੇਦੀ ਦੇ ਅੱਗਿਓਂ ਉੱਠਿਆ, ਜਿੱਥੇ ਉਹ ਆਪਣੇ ਗੋਡੇ ਨਿਵਾ ਕੇ ਤੇ ਹੱਥ ਅਕਾਸ਼ ਵੱਲ ਅੱਡ ਕੇ ਬੈਠਾ ਸੀ।

1 Kings 8:54 (UKJV) And it was so, that when Solomon had made an end of praying all this prayer and supplication unto the LORD, he arose from before the altar of the LORD, from kneeling on his knees with his hands spread up to heaven.

52“ਤਾਂ ਜੋ ਤੇਰੀਆਂ ਅੱਖਾਂ ਆਪਣੇ ਦਾਸ ਦੀ ਅਰਦਾਸ ਵੱਲ ਅਤੇ ਆਪਣੀ ਪਰਜਾ ਇਸਰਾਏਲ ਦੀ ਅਰਦਾਸ ਵੱਲ ਖੁਲ੍ਹੀਆਂ ਰਹਿਣ ਭਈ ਤੂੰ ਉਹਨਾਂ ਦੀ ਸਾਰੀ ਦੁਹਾਈ ਨੂੰ ਜੋ ਉਹ ਤੇਰੇ ਅੱਗੇ ਦੇਣ ਸੁਣੇਂ।

53ਕਿਉਂ ਜੋ ਤੂੰ ਉਹਨਾਂ ਨੂੰ ਸੰਸਾਰ ਦੀਆਂ ਸਾਰੀਆਂ ਕੌਮਾਂ ਵਿੱਚੋਂ ਆਪਣੀ ਵਿਰਾਸਤ ਹੋਣ ਲਈ ਚੁਣਿਆ ਸੀ, ਜਿਵੇਂ ਤੂੰ ਆਪਣੇ ਸੇਵਕ ਮੋਸ਼ੇਹ ਦੇ ਰਾਹੀਂ ਬਚਨ ਕੀਤਾ ਸੀ ਜਦੋਂ ਤੂੰ ਯਾਹਵੇਹ, ਤੁਸੀਂ ਸਾਡੇ ਪੁਰਖਿਆਂ ਨੂੰ ਮਿਸਰ ਵਿੱਚੋਂ ਬਾਹਰ ਕੱਢ ਲਿਆਇਆ ਸੀ।”

54ਜਦੋਂ ਸ਼ਲੋਮੋਨ ਨੇ ਇਹ ਸਾਰੀਆਂ ਪ੍ਰਾਰਥਨਾਵਾਂ ਅਤੇ ਬੇਨਤੀਆਂ ਯਾਹਵੇਹ ਦੇ ਅੱਗੇ ਪੂਰੀਆਂ ਕਰ ਲਈਆਂ, ਤਾਂ ਉਹ ਯਾਹਵੇਹ ਦੀ ਜਗਵੇਦੀ ਦੇ ਅੱਗਿਓਂ ਉੱਠਿਆ, ਜਿੱਥੇ ਉਹ ਆਪਣੇ ਗੋਡੇ ਨਿਵਾ ਕੇ ਤੇ ਹੱਥ ਅਕਾਸ਼ ਵੱਲ ਅੱਡ ਕੇ ਬੈਠਾ ਸੀ।

55ਉਸ ਨੇ ਖੜ੍ਹਾ ਹੋ ਕੇ ਇਸਰਾਏਲ ਦੀ ਸਾਰੀ ਸਭਾ ਨੂੰ ਉੱਚੀ ਆਵਾਜ਼ ਵਿੱਚ ਅਸੀਸ ਦਿੱਤੀ:

56“ਯਾਹਵੇਹ ਮੁਬਾਰਕ ਹੋਵੇ, ਜਿਸ ਨੇ ਆਪਣੀ ਪਰਜਾ ਇਸਰਾਏਲ ਨੂੰ ਸੁੱਖ ਦਿੱਤਾ। ਉਸ ਸਾਰੇ ਚੰਗੇ ਬਚਨ ਤੋਂ ਜਿਹੜਾ ਉਸ ਨੇ ਆਪਣੇ ਦਾਸ ਮੋਸ਼ੇਹ ਦੇ ਰਾਹੀਂ ਕੀਤਾ ਇੱਕ ਵੀ ਗੱਲ ਖਾਲੀ ਨਾ ਗਈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.