1 ਰਾਜਿਆਂ 8

ਉਸ ਨੇ ਖੜ੍ਹਾ ਹੋ ਕੇ ਇਸਰਾਏਲ ਦੀ ਸਾਰੀ ਸਭਾ ਨੂੰ ਉੱਚੀ ਆਵਾਜ਼ ਵਿੱਚ ਅਸੀਸ ਦਿੱਤੀ:

1 Kings 8:55 (UKJV) And he stood, and blessed all the congregation of Israel with a loud voice, saying,

53ਕਿਉਂ ਜੋ ਤੂੰ ਉਹਨਾਂ ਨੂੰ ਸੰਸਾਰ ਦੀਆਂ ਸਾਰੀਆਂ ਕੌਮਾਂ ਵਿੱਚੋਂ ਆਪਣੀ ਵਿਰਾਸਤ ਹੋਣ ਲਈ ਚੁਣਿਆ ਸੀ, ਜਿਵੇਂ ਤੂੰ ਆਪਣੇ ਸੇਵਕ ਮੋਸ਼ੇਹ ਦੇ ਰਾਹੀਂ ਬਚਨ ਕੀਤਾ ਸੀ ਜਦੋਂ ਤੂੰ ਯਾਹਵੇਹ, ਤੁਸੀਂ ਸਾਡੇ ਪੁਰਖਿਆਂ ਨੂੰ ਮਿਸਰ ਵਿੱਚੋਂ ਬਾਹਰ ਕੱਢ ਲਿਆਇਆ ਸੀ।”

54ਜਦੋਂ ਸ਼ਲੋਮੋਨ ਨੇ ਇਹ ਸਾਰੀਆਂ ਪ੍ਰਾਰਥਨਾਵਾਂ ਅਤੇ ਬੇਨਤੀਆਂ ਯਾਹਵੇਹ ਦੇ ਅੱਗੇ ਪੂਰੀਆਂ ਕਰ ਲਈਆਂ, ਤਾਂ ਉਹ ਯਾਹਵੇਹ ਦੀ ਜਗਵੇਦੀ ਦੇ ਅੱਗਿਓਂ ਉੱਠਿਆ, ਜਿੱਥੇ ਉਹ ਆਪਣੇ ਗੋਡੇ ਨਿਵਾ ਕੇ ਤੇ ਹੱਥ ਅਕਾਸ਼ ਵੱਲ ਅੱਡ ਕੇ ਬੈਠਾ ਸੀ।

55ਉਸ ਨੇ ਖੜ੍ਹਾ ਹੋ ਕੇ ਇਸਰਾਏਲ ਦੀ ਸਾਰੀ ਸਭਾ ਨੂੰ ਉੱਚੀ ਆਵਾਜ਼ ਵਿੱਚ ਅਸੀਸ ਦਿੱਤੀ:

56“ਯਾਹਵੇਹ ਮੁਬਾਰਕ ਹੋਵੇ, ਜਿਸ ਨੇ ਆਪਣੀ ਪਰਜਾ ਇਸਰਾਏਲ ਨੂੰ ਸੁੱਖ ਦਿੱਤਾ। ਉਸ ਸਾਰੇ ਚੰਗੇ ਬਚਨ ਤੋਂ ਜਿਹੜਾ ਉਸ ਨੇ ਆਪਣੇ ਦਾਸ ਮੋਸ਼ੇਹ ਦੇ ਰਾਹੀਂ ਕੀਤਾ ਇੱਕ ਵੀ ਗੱਲ ਖਾਲੀ ਨਾ ਗਈ।

57ਸਾਡਾ ਪਰਮੇਸ਼ਵਰ ਸਾਡੇ ਨਾਲ ਹੋਵੇ ਜਿਵੇਂ ਉਹ ਸਾਡੇ ਪੁਰਖਿਆਂ ਦੇ ਨਾਲ ਸੀ। ਉਹ ਸਾਨੂੰ ਕਦੇ ਨਾ ਛੱਡੇ ਅਤੇ ਨਾ ਹੀ ਸਾਨੂੰ ਕਦੇ ਤਿਆਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.