57ਸਾਡਾ ਪਰਮੇਸ਼ਵਰ ਸਾਡੇ ਨਾਲ ਹੋਵੇ ਜਿਵੇਂ ਉਹ ਸਾਡੇ ਪੁਰਖਿਆਂ ਦੇ ਨਾਲ ਸੀ। ਉਹ ਸਾਨੂੰ ਕਦੇ ਨਾ ਛੱਡੇ ਅਤੇ ਨਾ ਹੀ ਸਾਨੂੰ ਕਦੇ ਤਿਆਗੇ।
58ਉਹ ਸਾਡੇ ਮਨਾਂ ਨੂੰ ਉਸ ਵੱਲ ਮੋੜ ਦੇਵੇ, ਉਹ ਦੀ ਆਗਿਆਕਾਰੀ ਵਿੱਚ ਚੱਲੀਏ ਅਤੇ ਉਹਨਾਂ ਹੁਕਮਾਂ, ਫ਼ਰਮਾਨਾਂ ਅਤੇ ਬਿਧੀਆਂ ਦੀ ਪਾਲਨਾ ਕਰੀਏ ਜੋ ਉਸ ਨੇ ਸਾਡੇ ਪੁਰਖਿਆਂ ਨੂੰ ਦਿੱਤੇ ਸਨ।
59ਅਤੇ ਮੇਰੇ ਇਹ ਬਚਨ, ਜੋ ਮੈਂ ਯਾਹਵੇਹ ਦੇ ਅੱਗੇ ਪ੍ਰਾਰਥਨਾ ਕੀਤੀ ਹੈ, ਯਾਹਵੇਹ ਸਾਡੇ ਪਰਮੇਸ਼ਵਰ ਦੇ ਨੇੜੇ ਦਿਨ ਰਾਤ ਰਹਿਣ ਕਿ ਉਹ ਆਪਣੇ ਦਾਸ ਦੇ ਹੱਕ ਦਾ ਨਿਆਂ ਕਰੇ ਨਾਲੇ ਆਪਣੀ ਪਰਜਾ ਇਸਰਾਏਲ ਦੇ ਹੱਕ ਦਾ ਨਿਆਉਂ ਰੋਜ ਕਾਇਮ ਰੱਖੇ।
60ਤਾਂ ਜੋ ਧਰਤੀ ਦੇ ਸਾਰੇ ਲੋਕ ਜਾਣ ਲੈਣ ਕਿ ਯਾਹਵੇਹ ਹੀ ਪਰਮੇਸ਼ਵਰ ਹੈ ਅਤੇ ਹੋਰ ਕੋਈ ਨਹੀਂ।
61ਤੁਹਾਡਾ ਮਨ ਯਾਹਵੇਹ ਸਾਡੇ ਪਰਮੇਸ਼ਵਰ ਲਈ ਸੰਪੂਰਨ ਹੋਵੇ ਕਿ ਤੁਸੀਂ ਉਹ ਦੀਆਂ ਬਿਧੀਆਂ ਵਿੱਚ ਚੱਲੋ ਅਤੇ ਉਹ ਦੇ ਹੁਕਮਾਂ ਦੀ ਪਾਲਨਾ ਕਰੋ, ਜਿਵੇਂ ਅੱਜ ਦੇ ਦਿਨ ਹੁੰਦਾ ਹੈ।”