1 ਰਾਜਿਆਂ 8

ਤਦ ਜਾਜਕਾਂ ਨੇ ਯਾਹਵੇਹ ਦੇ ਨੇਮ ਦੇ ਸੰਦੂਕ ਨੂੰ ਭਵਨ ਦੇ ਅੰਦਰਲੇ ਅਸਥਾਨ ਵਿੱਚ ਅਰਥਾਤ ਅੱਤ ਪਵਿੱਤਰ ਸਥਾਨ ਵਿੱਚ ਲਿਆਇਆ ਅਤੇ ਇਸ ਨੂੰ ਕਰੂਬੀਆਂ ਦੇ ਖੰਭਾਂ ਦੇ ਹੇਠਾਂ ਰੱਖਿਆ।

1 Kings 8:6 (UKJV) And the priests brought in the ark of the covenant of the LORD unto his place, into the oracle of the house, to the most holy place, even under the wings of the cherubims.

4ਅਤੇ ਉਹਨਾਂ ਨੇ ਯਾਹਵੇਹ ਦੇ ਸੰਦੂਕ ਨੂੰ ਅਤੇ ਮੰਡਲੀ ਦੇ ਤੰਬੂ ਅਤੇ ਉਸ ਵਿੱਚ ਮੌਜੂਦ ਸਾਰੇ ਪਵਿੱਤਰ ਸਮਾਨ ਨੂੰ ਚੁੱਕ ਲਿਆ। ਜਾਜਕਾਂ ਅਤੇ ਲੇਵੀਆਂ ਨੇ ਉਹਨਾਂ ਨੂੰ ਚੁੱਕ ਲਿਆ,

5ਅਤੇ ਰਾਜਾ ਸ਼ਲੋਮੋਨ ਅਤੇ ਇਸਰਾਏਲ ਦੀ ਸਾਰੀ ਮੰਡਲੀ ਜੋ ਉਸ ਦੇ ਆਲੇ-ਦੁਆਲੇ ਇਕੱਠੀ ਹੋਈ ਸੀ, ਸੰਦੂਕ ਦੇ ਅੱਗੇ ਸਨ ਅਤੇ ਇੰਨੀਆਂ ਭੇਡਾਂ ਅਤੇ ਪਸ਼ੂਆਂ ਦੀ ਬਲੀ ਚੜ੍ਹਾ ਰਹੇ ਸਨ ਜੋ ਉਹਨਾਂ ਨੂੰ ਦਰਜ ਜਾਂ ਗਿਣਿਆ ਨਹੀਂ ਜਾ ਸਕਦਾ ਸੀ।

6ਤਦ ਜਾਜਕਾਂ ਨੇ ਯਾਹਵੇਹ ਦੇ ਨੇਮ ਦੇ ਸੰਦੂਕ ਨੂੰ ਭਵਨ ਦੇ ਅੰਦਰਲੇ ਅਸਥਾਨ ਵਿੱਚ ਅਰਥਾਤ ਅੱਤ ਪਵਿੱਤਰ ਸਥਾਨ ਵਿੱਚ ਲਿਆਇਆ ਅਤੇ ਇਸ ਨੂੰ ਕਰੂਬੀਆਂ ਦੇ ਖੰਭਾਂ ਦੇ ਹੇਠਾਂ ਰੱਖਿਆ।

7ਕਰੂਬੀਆਂ ਨੇ ਸੰਦੂਕ ਦੀ ਥਾਂ ਉੱਤੇ ਆਪਣੇ ਖੰਭ ਫੈਲਾਏ ਸਨ ਅਤੇ ਕਰੂਬੀਆਂ ਨੇ ਸੰਦੂਕ ਨੂੰ ਤੇ ਉਹ ਦੀਆਂ ਚੋਬਾਂ ਨੂੰ ਉੱਤੋਂ ਢੱਕਿਆ ਹੋਇਆ ਸੀ।

8ਇਹ ਖੰਭੇ ਇੰਨੇ ਲੰਬੇ ਸਨ ਕਿ ਉਹਨਾਂ ਦੇ ਸਿਰੇ ਪਵਿੱਤਰ ਸਥਾਨ ਦੇ ਸਾਹਮਣੇ ਪਵਿੱਤਰ ਸਥਾਨ ਤੋਂ ਵੇਖੇ ਜਾ ਸਕਦੇ ਸਨ, ਪਰ ਪਵਿੱਤਰ ਸਥਾਨ ਦੇ ਬਾਹਰੋਂ ਨਹੀਂ ਦਿਸਦੇ ਸਨ ਅਤੇ ਉਹ ਅੱਜ ਦਿਨ ਤੱਕ ਵੀ ਉੱਥੇ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.