59ਅਤੇ ਮੇਰੇ ਇਹ ਬਚਨ, ਜੋ ਮੈਂ ਯਾਹਵੇਹ ਦੇ ਅੱਗੇ ਪ੍ਰਾਰਥਨਾ ਕੀਤੀ ਹੈ, ਯਾਹਵੇਹ ਸਾਡੇ ਪਰਮੇਸ਼ਵਰ ਦੇ ਨੇੜੇ ਦਿਨ ਰਾਤ ਰਹਿਣ ਕਿ ਉਹ ਆਪਣੇ ਦਾਸ ਦੇ ਹੱਕ ਦਾ ਨਿਆਂ ਕਰੇ ਨਾਲੇ ਆਪਣੀ ਪਰਜਾ ਇਸਰਾਏਲ ਦੇ ਹੱਕ ਦਾ ਨਿਆਉਂ ਰੋਜ ਕਾਇਮ ਰੱਖੇ।
60ਤਾਂ ਜੋ ਧਰਤੀ ਦੇ ਸਾਰੇ ਲੋਕ ਜਾਣ ਲੈਣ ਕਿ ਯਾਹਵੇਹ ਹੀ ਪਰਮੇਸ਼ਵਰ ਹੈ ਅਤੇ ਹੋਰ ਕੋਈ ਨਹੀਂ।
61ਤੁਹਾਡਾ ਮਨ ਯਾਹਵੇਹ ਸਾਡੇ ਪਰਮੇਸ਼ਵਰ ਲਈ ਸੰਪੂਰਨ ਹੋਵੇ ਕਿ ਤੁਸੀਂ ਉਹ ਦੀਆਂ ਬਿਧੀਆਂ ਵਿੱਚ ਚੱਲੋ ਅਤੇ ਉਹ ਦੇ ਹੁਕਮਾਂ ਦੀ ਪਾਲਨਾ ਕਰੋ, ਜਿਵੇਂ ਅੱਜ ਦੇ ਦਿਨ ਹੁੰਦਾ ਹੈ।”
62ਤਦ ਰਾਜਾ ਅਤੇ ਉਸਦੇ ਨਾਲ ਸਾਰੇ ਇਸਰਾਏਲ ਨੇ ਯਾਹਵੇਹ ਦੇ ਅੱਗੇ ਬਲੀਆਂ ਚੜ੍ਹਾਈਆਂ।
63ਅਤੇ ਸ਼ਲੋਮੋਨ ਨੇ ਯਾਹਵੇਹ ਦੇ ਅੱਗੇ ਸੁੱਖ-ਸਾਂਦ ਲਈ: ਬਾਈ ਹਜ਼ਾਰ ਬਲਦਾਂ ਤੇ ਇੱਕ ਲੱਖ ਵੀਹ ਹਜ਼ਾਰ ਭੇਡਾਂ ਬੱਕਰੀਆਂ ਦੀਆਂ ਬਲੀਆਂ ਚੜ੍ਹਾਈਆਂ ਸਨ। ਸੋ ਪਾਤਸ਼ਾਹ ਤੇ ਸਾਰੇ ਇਸਰਾਏਲੀਆਂ ਨੇ ਯਾਹਵੇਹ ਦੇ ਭਵਨ ਨੂੰ ਅਰਪਣ ਕੀਤਾ।