1 ਰਾਜਿਆਂ 8

ਤਦ ਰਾਜਾ ਅਤੇ ਉਸਦੇ ਨਾਲ ਸਾਰੇ ਇਸਰਾਏਲ ਨੇ ਯਾਹਵੇਹ ਦੇ ਅੱਗੇ ਬਲੀਆਂ ਚੜ੍ਹਾਈਆਂ।

1 Kings 8:62 (UKJV) And the king, and all Israel with him, offered sacrifice before the LORD.

60ਤਾਂ ਜੋ ਧਰਤੀ ਦੇ ਸਾਰੇ ਲੋਕ ਜਾਣ ਲੈਣ ਕਿ ਯਾਹਵੇਹ ਹੀ ਪਰਮੇਸ਼ਵਰ ਹੈ ਅਤੇ ਹੋਰ ਕੋਈ ਨਹੀਂ।

61ਤੁਹਾਡਾ ਮਨ ਯਾਹਵੇਹ ਸਾਡੇ ਪਰਮੇਸ਼ਵਰ ਲਈ ਸੰਪੂਰਨ ਹੋਵੇ ਕਿ ਤੁਸੀਂ ਉਹ ਦੀਆਂ ਬਿਧੀਆਂ ਵਿੱਚ ਚੱਲੋ ਅਤੇ ਉਹ ਦੇ ਹੁਕਮਾਂ ਦੀ ਪਾਲਨਾ ਕਰੋ, ਜਿਵੇਂ ਅੱਜ ਦੇ ਦਿਨ ਹੁੰਦਾ ਹੈ।”

62ਤਦ ਰਾਜਾ ਅਤੇ ਉਸਦੇ ਨਾਲ ਸਾਰੇ ਇਸਰਾਏਲ ਨੇ ਯਾਹਵੇਹ ਦੇ ਅੱਗੇ ਬਲੀਆਂ ਚੜ੍ਹਾਈਆਂ।

63ਅਤੇ ਸ਼ਲੋਮੋਨ ਨੇ ਯਾਹਵੇਹ ਦੇ ਅੱਗੇ ਸੁੱਖ-ਸਾਂਦ ਲਈ: ਬਾਈ ਹਜ਼ਾਰ ਬਲਦਾਂ ਤੇ ਇੱਕ ਲੱਖ ਵੀਹ ਹਜ਼ਾਰ ਭੇਡਾਂ ਬੱਕਰੀਆਂ ਦੀਆਂ ਬਲੀਆਂ ਚੜ੍ਹਾਈਆਂ ਸਨ। ਸੋ ਪਾਤਸ਼ਾਹ ਤੇ ਸਾਰੇ ਇਸਰਾਏਲੀਆਂ ਨੇ ਯਾਹਵੇਹ ਦੇ ਭਵਨ ਨੂੰ ਅਰਪਣ ਕੀਤਾ।

64ਉਸੇ ਦਿਨ ਰਾਜੇ ਨੇ ਵਿਹੜੇ ਦੇ ਵਿਚਕਾਰਲੇ ਹਿੱਸੇ ਨੂੰ ਯਾਹਵੇਹ ਦੇ ਭਵਨ ਦੇ ਸਾਹਮਣੇ ਪਵਿੱਤਰ ਕੀਤਾ ਅਤੇ ਉੱਥੇ ਉਸ ਨੇ ਹੋਮ ਦੀਆਂ ਭੇਟਾਂ, ਅਨਾਜ਼ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਦੀ ਚਰਬੀ ਚੜ੍ਹਾਈ। ਪਿੱਤਲ ਦੀ ਜਗਵੇਦੀ ਜੋ ਯਾਹਵੇਹ ਦੇ ਅੱਗੇ ਖੜੀ ਸੀ, ਹੋਮ ਦੀਆਂ ਭੇਟਾਂ, ਅਨਾਜ਼ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਦੀ ਚਰਬੀ ਰੱਖਣ ਲਈ ਬਹੁਤ ਛੋਟੀ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.