1 ਰਾਜਿਆਂ 8

ਅਤੇ ਸ਼ਲੋਮੋਨ ਨੇ ਯਾਹਵੇਹ ਦੇ ਅੱਗੇ ਸੁੱਖ-ਸਾਂਦ ਲਈ: ਬਾਈ ਹਜ਼ਾਰ ਬਲਦਾਂ ਤੇ ਇੱਕ ਲੱਖ ਵੀਹ ਹਜ਼ਾਰ ਭੇਡਾਂ ਬੱਕਰੀਆਂ ਦੀਆਂ ਬਲੀਆਂ ਚੜ੍ਹਾਈਆਂ ਸਨ। ਸੋ ਪਾਤਸ਼ਾਹ ਤੇ ਸਾਰੇ ਇਸਰਾਏਲੀਆਂ ਨੇ ਯਾਹਵੇਹ ਦੇ ਭਵਨ ਨੂੰ ਅਰਪਣ ਕੀਤਾ।

1 Kings 8:63 (UKJV) And Solomon offered a sacrifice of peace offerings, which he offered unto the LORD, two and twenty thousand oxen, and an hundred and twenty thousand sheep. So the king and all the children of Israel dedicated the house of the LORD.

61ਤੁਹਾਡਾ ਮਨ ਯਾਹਵੇਹ ਸਾਡੇ ਪਰਮੇਸ਼ਵਰ ਲਈ ਸੰਪੂਰਨ ਹੋਵੇ ਕਿ ਤੁਸੀਂ ਉਹ ਦੀਆਂ ਬਿਧੀਆਂ ਵਿੱਚ ਚੱਲੋ ਅਤੇ ਉਹ ਦੇ ਹੁਕਮਾਂ ਦੀ ਪਾਲਨਾ ਕਰੋ, ਜਿਵੇਂ ਅੱਜ ਦੇ ਦਿਨ ਹੁੰਦਾ ਹੈ।”

62ਤਦ ਰਾਜਾ ਅਤੇ ਉਸਦੇ ਨਾਲ ਸਾਰੇ ਇਸਰਾਏਲ ਨੇ ਯਾਹਵੇਹ ਦੇ ਅੱਗੇ ਬਲੀਆਂ ਚੜ੍ਹਾਈਆਂ।

63ਅਤੇ ਸ਼ਲੋਮੋਨ ਨੇ ਯਾਹਵੇਹ ਦੇ ਅੱਗੇ ਸੁੱਖ-ਸਾਂਦ ਲਈ: ਬਾਈ ਹਜ਼ਾਰ ਬਲਦਾਂ ਤੇ ਇੱਕ ਲੱਖ ਵੀਹ ਹਜ਼ਾਰ ਭੇਡਾਂ ਬੱਕਰੀਆਂ ਦੀਆਂ ਬਲੀਆਂ ਚੜ੍ਹਾਈਆਂ ਸਨ। ਸੋ ਪਾਤਸ਼ਾਹ ਤੇ ਸਾਰੇ ਇਸਰਾਏਲੀਆਂ ਨੇ ਯਾਹਵੇਹ ਦੇ ਭਵਨ ਨੂੰ ਅਰਪਣ ਕੀਤਾ।

64ਉਸੇ ਦਿਨ ਰਾਜੇ ਨੇ ਵਿਹੜੇ ਦੇ ਵਿਚਕਾਰਲੇ ਹਿੱਸੇ ਨੂੰ ਯਾਹਵੇਹ ਦੇ ਭਵਨ ਦੇ ਸਾਹਮਣੇ ਪਵਿੱਤਰ ਕੀਤਾ ਅਤੇ ਉੱਥੇ ਉਸ ਨੇ ਹੋਮ ਦੀਆਂ ਭੇਟਾਂ, ਅਨਾਜ਼ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਦੀ ਚਰਬੀ ਚੜ੍ਹਾਈ। ਪਿੱਤਲ ਦੀ ਜਗਵੇਦੀ ਜੋ ਯਾਹਵੇਹ ਦੇ ਅੱਗੇ ਖੜੀ ਸੀ, ਹੋਮ ਦੀਆਂ ਭੇਟਾਂ, ਅਨਾਜ਼ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਦੀ ਚਰਬੀ ਰੱਖਣ ਲਈ ਬਹੁਤ ਛੋਟੀ ਸੀ।

65ਇਸ ਲਈ ਸ਼ਲੋਮੋਨ ਨੇ ਉਸ ਸਮੇਂ ਉਸ ਦੇ ਨਾਲ ਸਾਰੇ ਇਸਰਾਏਲ ਨੇ ਇੱਕ ਵੱਡੀ ਸਭਾ ਨਾਲ, ਲੇਬੋ ਹਮਾਥ ਤੋਂ ਮਿਸਰ ਦੀ ਵਾਦੀ ਤੱਕ ਤਿਉਹਾਰ ਮਨਾਇਆ। ਉਹਨਾਂ ਨੇ ਇਸ ਨੂੰ ਸਾਡੇ ਯਾਹਵੇਹ ਪਰਮੇਸ਼ਵਰ ਦੇ ਸਾਹਮਣੇ ਸੱਤ ਦਿਨ ਅਤੇ ਸੱਤ ਦਿਨ ਹੋਰ, ਚੌਦਾਂ ਦਿਨਾਂ ਲਈ ਮਨਾਇਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.