1 ਰਾਜਿਆਂ 8

ਸੰਦੂਕ ਵਿੱਚ ਉਹਨਾਂ ਦੋ ਪੱਥਰਾਂ ਦੀਆਂ ਫੱਟੀਆਂ ਤੋਂ ਬਿਨਾਂ ਹੋਰ ਕੁਝ ਨਹੀਂ ਸੀ ਜਿਹੜੀਆਂ ਮੋਸ਼ੇਹ ਨੇ ਉੱਥੇ ਹੋਰੇਬ ਵਿੱਚ ਰੱਖੀਆਂ ਸਨ ਜਿੱਥੇ ਯਾਹਵੇਹ ਨੇ ਇਸਰਾਏਲੀਆਂ ਨਾਲ ਨੇਮ ਬੰਨ੍ਹਿਆ ਸੀ ਜਦ ਉਹ ਮਿਸਰ ਦੇਸ ਤੋਂ ਨਿੱਕਲੇ ਸਨ।

1 Kings 8:9 (UKJV) There was nothing in the ark save the two tables of stone, which Moses put there at Horeb, when the LORD made a covenant with the children of Israel, when they came out of the land of Egypt.

7ਕਰੂਬੀਆਂ ਨੇ ਸੰਦੂਕ ਦੀ ਥਾਂ ਉੱਤੇ ਆਪਣੇ ਖੰਭ ਫੈਲਾਏ ਸਨ ਅਤੇ ਕਰੂਬੀਆਂ ਨੇ ਸੰਦੂਕ ਨੂੰ ਤੇ ਉਹ ਦੀਆਂ ਚੋਬਾਂ ਨੂੰ ਉੱਤੋਂ ਢੱਕਿਆ ਹੋਇਆ ਸੀ।

8ਇਹ ਖੰਭੇ ਇੰਨੇ ਲੰਬੇ ਸਨ ਕਿ ਉਹਨਾਂ ਦੇ ਸਿਰੇ ਪਵਿੱਤਰ ਸਥਾਨ ਦੇ ਸਾਹਮਣੇ ਪਵਿੱਤਰ ਸਥਾਨ ਤੋਂ ਵੇਖੇ ਜਾ ਸਕਦੇ ਸਨ, ਪਰ ਪਵਿੱਤਰ ਸਥਾਨ ਦੇ ਬਾਹਰੋਂ ਨਹੀਂ ਦਿਸਦੇ ਸਨ ਅਤੇ ਉਹ ਅੱਜ ਦਿਨ ਤੱਕ ਵੀ ਉੱਥੇ ਹਨ।

9ਸੰਦੂਕ ਵਿੱਚ ਉਹਨਾਂ ਦੋ ਪੱਥਰਾਂ ਦੀਆਂ ਫੱਟੀਆਂ ਤੋਂ ਬਿਨਾਂ ਹੋਰ ਕੁਝ ਨਹੀਂ ਸੀ ਜਿਹੜੀਆਂ ਮੋਸ਼ੇਹ ਨੇ ਉੱਥੇ ਹੋਰੇਬ ਵਿੱਚ ਰੱਖੀਆਂ ਸਨ ਜਿੱਥੇ ਯਾਹਵੇਹ ਨੇ ਇਸਰਾਏਲੀਆਂ ਨਾਲ ਨੇਮ ਬੰਨ੍ਹਿਆ ਸੀ ਜਦ ਉਹ ਮਿਸਰ ਦੇਸ ਤੋਂ ਨਿੱਕਲੇ ਸਨ।

10ਤਾਂ ਐਉਂ ਹੋਇਆ ਕਿ ਜਦ ਜਾਜਕ ਪਵਿੱਤਰ ਅਸਥਾਨ ਤੋਂ ਨਿੱਕਲੇ ਤਦ ਉਸ ਬੱਦਲ ਨੇ ਪ੍ਰਭੂ ਯਾਹਵੇਹ ਦੇ ਭਵਨ ਨੂੰ ਇਸ ਤਰ੍ਹਾਂ ਭਰ ਦਿੱਤਾ।

11ਅਤੇ ਜਾਜਕ ਬੱਦਲ ਦੇ ਕਾਰਨ ਆਪਣੀ ਸੇਵਾ ਨਾ ਕਰ ਸਕੇ ਕਿਉਂ ਜੋ ਯਾਹਵੇਹ ਦੀ ਮਹਿਮਾ ਨਾਲ ਉਸਦਾ ਭਵਨ ਭਰ ਗਿਆ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.