1 ਰਾਜਿਆਂ 9

ਪਰ ਸ਼ਲੋਮੋਨ ਨੇ ਇਸਰਾਏਲੀਆਂ ਵਿੱਚੋਂ ਕਿਸੇ ਨੂੰ ਵੀ ਗੁਲਾਮ ਨਹੀਂ ਬਣਾਇਆ। ਉਹ ਉਸ ਦੇ ਯੋਧੇ ਅਤੇ ਉਸ ਦੇ ਟਹਿਲੂਏ ਦੇ ਸਰਦਾਰ ਤੇ ਉਸ ਦੇ ਟਹਿਲੂਏ ਤੇ ਉਸ ਦੇ ਰਥਾਂ ਦੇ ਸਵਾਰਾਂ ਦੇ ਸਰਦਾਰ ਸਨ।

1 Kings 9:22 (UKJV) But of the children of Israel did Solomon make no bondmen: but they were men of war, and his servants, and his princes, and his captains, and rulers of his chariots, and his horsemen.

20ਅਮੋਰੀਆਂ, ਹਿੱਤੀਆਂ, ਪਰਿੱਜ਼ੀਆਂ, ਹਿੱਵੀਆਂ ਅਤੇ ਯਬੂਸੀਆਂ ਵਿੱਚੋਂ ਅਜੇ ਵੀ ਲੋਕ ਬਾਕੀ ਸਨ (ਇਹ ਲੋਕ ਇਸਰਾਏਲੀ ਨਹੀਂ ਸਨ)।

21ਸ਼ਲੋਮੋਨ ਨੇ ਦੇਸ਼ ਵਿੱਚ ਰਹਿ ਗਈਆਂ ਇਨ੍ਹਾਂ ਸਾਰੀਆਂ ਕੌਮਾਂ ਦੇ ਉੱਤਰਾਧਿਕਾਰੀਆਂ ਨੂੰ, ਜਿਨ੍ਹਾਂ ਨੂੰ ਇਸਰਾਏਲੀ ਨਾਸ਼ ਨਹੀਂ ਕਰ ਸਕੇ ਸਨ, ਉਹਨਾਂ ਨੂੰ ਗੁਲਾਮ ਬਣਾ ਕੇ ਮਜ਼ਦੂਰੀ ਕਰਨ ਲਈ ਭਰਤੀ ਕੀਤਾ, ਜਿਵੇਂ ਅੱਜ ਤੱਕ ਹੈ।

22ਪਰ ਸ਼ਲੋਮੋਨ ਨੇ ਇਸਰਾਏਲੀਆਂ ਵਿੱਚੋਂ ਕਿਸੇ ਨੂੰ ਵੀ ਗੁਲਾਮ ਨਹੀਂ ਬਣਾਇਆ। ਉਹ ਉਸ ਦੇ ਯੋਧੇ ਅਤੇ ਉਸ ਦੇ ਟਹਿਲੂਏ ਦੇ ਸਰਦਾਰ ਤੇ ਉਸ ਦੇ ਟਹਿਲੂਏ ਤੇ ਉਸ ਦੇ ਰਥਾਂ ਦੇ ਸਵਾਰਾਂ ਦੇ ਸਰਦਾਰ ਸਨ।

23ਉਹ ਸਾਢੇ ਪੰਜ ਸੋ ਦੇ ਪ੍ਰਮੁੱਖ ਸਰਦਾਰ ਸਨ ਜੋ ਸ਼ਲੋਮੋਨ ਦੇ ਕੰਮ ਉੱਤੇ ਸਨ ਨਾਲੇ ਉਹਨਾਂ ਲੋਕਾਂ ਦੇ ਉੱਤੇ ਜਿਹੜੇ ਕੰਮ ਕਰਦੇ ਸਨ।

24ਜਦੋਂ ਫ਼ਿਰਾਊਨ ਦੀ ਧੀ ਦਾਵੀਦ ਦੇ ਸ਼ਹਿਰ ਤੋਂ ਉਸ ਮਹਿਲ ਵਿੱਚ ਆਈ ਜੋ ਸ਼ਲੋਮੋਨ ਨੇ ਉਸ ਲਈ ਬਣਾਇਆ ਸੀ, ਉਸ ਨੇ ਛੱਤਾਂ ਬਣਾਇਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.