4“ਜੇਕਰ ਤੂੰ ਮੇਰੇ ਅੱਗੇ ਦਿਲ ਦੀ ਖਰਿਆਈ ਅਤੇ ਵਫ਼ਾਦਾਰੀ ਨਾਲ ਚੱਲੇ ਜਿਵੇਂ ਤੇਰੇ ਪਿਤਾ ਦਾਵੀਦ ਨੇ ਕੀਤਾ ਸੀ ਅਤੇ ਮੇਰੇ ਹੁਕਮਾਂ ਅਤੇ ਨਿਯਮਾਂ ਦੀ ਪਾਲਨਾ ਕਰੇਂਗਾ,
5ਮੈਂ ਤੇਰੇ ਸ਼ਾਹੀ ਸਿੰਘਾਸਣ ਨੂੰ ਇਸਰਾਏਲ ਉੱਤੇ ਸਦਾ ਲਈ ਕਾਇਮ ਰੱਖਾਂਗਾ। ਜਿਵੇਂ ਮੈਂ ਤੇਰੇ ਪਿਤਾ ਦਾਵੀਦ ਨਾਲ ਇਹ ਆਖ ਕੇ ਬਚਨ ਕੀਤਾ ਸੀ, ‘ਕਿ ਤੇਰੇ ਲਈ ਇਸਰਾਏਲ ਦੀ ਰਾਜ ਗੱਦੀ ਵਿਖੇ ਮਨੁੱਖ ਦੀ ਥੁੜ ਕਦੇ ਨਾ ਹੋਵੇਗੀ।’
6“ਪਰ ਜੇ ਤੁਸੀਂ ਜਾਂ ਤੁਹਾਡੀ ਸੰਤਾਨ ਮੇਰੇ ਤੋਂ ਮੂੰਹ ਮੋੜ ਲਵੇ ਅਤੇ ਉਹ ਹੁਕਮ ਅਤੇ ਬਿਧੀਆਂ ਜੋ ਮੈਂ ਤੁਹਾਨੂੰ ਦਿੱਤੀਆਂ ਹਨ ਨਾ ਮੰਨੋ ਸਗੋਂ ਹੋਰ ਦੇਵਤਿਆਂ ਦੀ ਪੂਜਾ ਕਰੋ ਅਤੇ ਉਹਨਾਂ ਦੀ ਉਪਾਸਨਾ ਕਰੋ,
7ਤਾਂ ਮੈਂ ਇਸਰਾਏਲ ਨੂੰ ਉਸ ਧਰਤੀ ਤੋਂ ਛੇਕ ਦਿਆਂਗਾ ਜੋ ਮੈਂ ਉਹਨਾਂ ਨੂੰ ਦਿੱਤੀ ਹੈ ਅਤੇ ਇਸ ਭਵਨ ਨੂੰ ਰੱਦ ਕਰ ਦਿਆਂਗਾ ਜੋ ਮੈਂ ਆਪਣੇ ਨਾਮ ਲਈ ਪਵਿੱਤਰ ਕੀਤਾ ਹੈ। ਇਸਰਾਏਲ ਫਿਰ ਸਾਰੇ ਲੋਕਾਂ ਵਿੱਚ ਇੱਕ ਉਪਦੇਸ਼ ਅਤੇ ਮਖੌਲ ਦਾ ਵਿਸ਼ਾ ਬਣ ਜਾਵੇਗਾ।
8ਭਾਵੇਂ ਇਹ ਭਵਨ ਅੱਤ ਉੱਚਾ ਹੈ ਪਰ ਹਰ ਲੰਘਣ ਵਾਲਾ ਅਚਰਜ ਹੋਵੇਗਾ ਅਤੇ ਧਿੱਤਕਾਰ ਦੇਵੇਗਾ ਅਤੇ ਉਹ ਆਖਣਗੇ, ‘ਯਾਹਵੇਹ ਨੇ ਇਸ ਧਰਤੀ ਨਾਲ ਅਤੇ ਇਸ ਭਵਨ ਨਾਲ ਅਜਿਹਾ ਕਿਉਂ ਕੀਤਾ?’