1 ਰਾਜਿਆਂ 9

ਤਾਂ ਮੈਂ ਇਸਰਾਏਲ ਨੂੰ ਉਸ ਧਰਤੀ ਤੋਂ ਛੇਕ ਦਿਆਂਗਾ ਜੋ ਮੈਂ ਉਹਨਾਂ ਨੂੰ ਦਿੱਤੀ ਹੈ ਅਤੇ ਇਸ ਭਵਨ ਨੂੰ ਰੱਦ ਕਰ ਦਿਆਂਗਾ ਜੋ ਮੈਂ ਆਪਣੇ ਨਾਮ ਲਈ ਪਵਿੱਤਰ ਕੀਤਾ ਹੈ। ਇਸਰਾਏਲ ਫਿਰ ਸਾਰੇ ਲੋਕਾਂ ਵਿੱਚ ਇੱਕ ਉਪਦੇਸ਼ ਅਤੇ ਮਖੌਲ ਦਾ ਵਿਸ਼ਾ ਬਣ ਜਾਵੇਗਾ।

1 Kings 9:7 (UKJV) Then will I cut off Israel out of the land which I have given them; and this house, which I have hallowed for my name, will I cast out of my sight; and Israel shall be a proverb and a byword among all people:

5ਮੈਂ ਤੇਰੇ ਸ਼ਾਹੀ ਸਿੰਘਾਸਣ ਨੂੰ ਇਸਰਾਏਲ ਉੱਤੇ ਸਦਾ ਲਈ ਕਾਇਮ ਰੱਖਾਂਗਾ। ਜਿਵੇਂ ਮੈਂ ਤੇਰੇ ਪਿਤਾ ਦਾਵੀਦ ਨਾਲ ਇਹ ਆਖ ਕੇ ਬਚਨ ਕੀਤਾ ਸੀ, ‘ਕਿ ਤੇਰੇ ਲਈ ਇਸਰਾਏਲ ਦੀ ਰਾਜ ਗੱਦੀ ਵਿਖੇ ਮਨੁੱਖ ਦੀ ਥੁੜ ਕਦੇ ਨਾ ਹੋਵੇਗੀ।’

6“ਪਰ ਜੇ ਤੁਸੀਂ ਜਾਂ ਤੁਹਾਡੀ ਸੰਤਾਨ ਮੇਰੇ ਤੋਂ ਮੂੰਹ ਮੋੜ ਲਵੇ ਅਤੇ ਉਹ ਹੁਕਮ ਅਤੇ ਬਿਧੀਆਂ ਜੋ ਮੈਂ ਤੁਹਾਨੂੰ ਦਿੱਤੀਆਂ ਹਨ ਨਾ ਮੰਨੋ ਸਗੋਂ ਹੋਰ ਦੇਵਤਿਆਂ ਦੀ ਪੂਜਾ ਕਰੋ ਅਤੇ ਉਹਨਾਂ ਦੀ ਉਪਾਸਨਾ ਕਰੋ,

7ਤਾਂ ਮੈਂ ਇਸਰਾਏਲ ਨੂੰ ਉਸ ਧਰਤੀ ਤੋਂ ਛੇਕ ਦਿਆਂਗਾ ਜੋ ਮੈਂ ਉਹਨਾਂ ਨੂੰ ਦਿੱਤੀ ਹੈ ਅਤੇ ਇਸ ਭਵਨ ਨੂੰ ਰੱਦ ਕਰ ਦਿਆਂਗਾ ਜੋ ਮੈਂ ਆਪਣੇ ਨਾਮ ਲਈ ਪਵਿੱਤਰ ਕੀਤਾ ਹੈ। ਇਸਰਾਏਲ ਫਿਰ ਸਾਰੇ ਲੋਕਾਂ ਵਿੱਚ ਇੱਕ ਉਪਦੇਸ਼ ਅਤੇ ਮਖੌਲ ਦਾ ਵਿਸ਼ਾ ਬਣ ਜਾਵੇਗਾ।

8ਭਾਵੇਂ ਇਹ ਭਵਨ ਅੱਤ ਉੱਚਾ ਹੈ ਪਰ ਹਰ ਲੰਘਣ ਵਾਲਾ ਅਚਰਜ ਹੋਵੇਗਾ ਅਤੇ ਧਿੱਤਕਾਰ ਦੇਵੇਗਾ ਅਤੇ ਉਹ ਆਖਣਗੇ, ‘ਯਾਹਵੇਹ ਨੇ ਇਸ ਧਰਤੀ ਨਾਲ ਅਤੇ ਇਸ ਭਵਨ ਨਾਲ ਅਜਿਹਾ ਕਿਉਂ ਕੀਤਾ?’

9ਤਾਂ ਲੋਕ ਜਵਾਬ ਦੇਣਗੇ, ‘ਕਿਉਂਕਿ ਉਹਨਾਂ ਨੇ ਯਾਹਵੇਹ ਆਪਣੇ ਪਰਮੇਸ਼ਵਰ ਨੂੰ ਤਿਆਗ ਦਿੱਤਾ, ਜਿਹੜਾ ਉਹਨਾਂ ਦੇ ਪਿਉ ਦਾਦਿਆਂ ਨੂੰ ਮਿਸਰ ਦੇਸ਼ ਤੋਂ ਬਾਹਰ ਕੱਢ ਲਿਆਇਆ, ਅਤੇ ਉਹ ਓਪਰੇ ਦੇਵਤਿਆਂ ਦੇ ਮਗਰ ਲੱਗ ਗਏ ਅਤੇ ਉਹਨਾਂ ਦੀ ਉਪਾਸਨਾ ਅਤੇ ਸੇਵਾ ਕੀਤੀ ਇਸ ਲਈ ਯਾਹਵੇਹ ਉਹਨਾਂ ਉੱਤੇ ਇਹ ਸਾਰੀ ਬੁਰਿਆਈ ਲਿਆਇਆ ਹੈ।’ ”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.