1 ਰਾਜਿਆਂ 9

ਭਾਵੇਂ ਇਹ ਭਵਨ ਅੱਤ ਉੱਚਾ ਹੈ ਪਰ ਹਰ ਲੰਘਣ ਵਾਲਾ ਅਚਰਜ ਹੋਵੇਗਾ ਅਤੇ ਧਿੱਤਕਾਰ ਦੇਵੇਗਾ ਅਤੇ ਉਹ ਆਖਣਗੇ, ‘ਯਾਹਵੇਹ ਨੇ ਇਸ ਧਰਤੀ ਨਾਲ ਅਤੇ ਇਸ ਭਵਨ ਨਾਲ ਅਜਿਹਾ ਕਿਉਂ ਕੀਤਾ?’

1 Kings 9:8 (UKJV) And at this house, which is high, every one that passes by it shall be astonished, and shall hiss; and they shall say, Why has the LORD done thus unto this land, and to this house?

6“ਪਰ ਜੇ ਤੁਸੀਂ ਜਾਂ ਤੁਹਾਡੀ ਸੰਤਾਨ ਮੇਰੇ ਤੋਂ ਮੂੰਹ ਮੋੜ ਲਵੇ ਅਤੇ ਉਹ ਹੁਕਮ ਅਤੇ ਬਿਧੀਆਂ ਜੋ ਮੈਂ ਤੁਹਾਨੂੰ ਦਿੱਤੀਆਂ ਹਨ ਨਾ ਮੰਨੋ ਸਗੋਂ ਹੋਰ ਦੇਵਤਿਆਂ ਦੀ ਪੂਜਾ ਕਰੋ ਅਤੇ ਉਹਨਾਂ ਦੀ ਉਪਾਸਨਾ ਕਰੋ,

7ਤਾਂ ਮੈਂ ਇਸਰਾਏਲ ਨੂੰ ਉਸ ਧਰਤੀ ਤੋਂ ਛੇਕ ਦਿਆਂਗਾ ਜੋ ਮੈਂ ਉਹਨਾਂ ਨੂੰ ਦਿੱਤੀ ਹੈ ਅਤੇ ਇਸ ਭਵਨ ਨੂੰ ਰੱਦ ਕਰ ਦਿਆਂਗਾ ਜੋ ਮੈਂ ਆਪਣੇ ਨਾਮ ਲਈ ਪਵਿੱਤਰ ਕੀਤਾ ਹੈ। ਇਸਰਾਏਲ ਫਿਰ ਸਾਰੇ ਲੋਕਾਂ ਵਿੱਚ ਇੱਕ ਉਪਦੇਸ਼ ਅਤੇ ਮਖੌਲ ਦਾ ਵਿਸ਼ਾ ਬਣ ਜਾਵੇਗਾ।

8ਭਾਵੇਂ ਇਹ ਭਵਨ ਅੱਤ ਉੱਚਾ ਹੈ ਪਰ ਹਰ ਲੰਘਣ ਵਾਲਾ ਅਚਰਜ ਹੋਵੇਗਾ ਅਤੇ ਧਿੱਤਕਾਰ ਦੇਵੇਗਾ ਅਤੇ ਉਹ ਆਖਣਗੇ, ‘ਯਾਹਵੇਹ ਨੇ ਇਸ ਧਰਤੀ ਨਾਲ ਅਤੇ ਇਸ ਭਵਨ ਨਾਲ ਅਜਿਹਾ ਕਿਉਂ ਕੀਤਾ?’

9ਤਾਂ ਲੋਕ ਜਵਾਬ ਦੇਣਗੇ, ‘ਕਿਉਂਕਿ ਉਹਨਾਂ ਨੇ ਯਾਹਵੇਹ ਆਪਣੇ ਪਰਮੇਸ਼ਵਰ ਨੂੰ ਤਿਆਗ ਦਿੱਤਾ, ਜਿਹੜਾ ਉਹਨਾਂ ਦੇ ਪਿਉ ਦਾਦਿਆਂ ਨੂੰ ਮਿਸਰ ਦੇਸ਼ ਤੋਂ ਬਾਹਰ ਕੱਢ ਲਿਆਇਆ, ਅਤੇ ਉਹ ਓਪਰੇ ਦੇਵਤਿਆਂ ਦੇ ਮਗਰ ਲੱਗ ਗਏ ਅਤੇ ਉਹਨਾਂ ਦੀ ਉਪਾਸਨਾ ਅਤੇ ਸੇਵਾ ਕੀਤੀ ਇਸ ਲਈ ਯਾਹਵੇਹ ਉਹਨਾਂ ਉੱਤੇ ਇਹ ਸਾਰੀ ਬੁਰਿਆਈ ਲਿਆਇਆ ਹੈ।’ ”

10ਵੀਹ ਸਾਲਾਂ ਦੇ ਅੰਤ ਵਿੱਚ, ਜਿਸ ਦੌਰਾਨ ਸ਼ਲੋਮੋਨ ਨੇ ਇਹ ਦੋਵੇਂ ਥਾਂ ਅਰਥਾਤ ਯਾਹਵੇਹ ਦਾ ਭਵਨ ਪਾਤਸ਼ਾਹ ਦਾ ਮਹਿਲ ਬਣਾਇਆ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.