1 ਪਤਰਸ 1

ਪਰਮੇਸ਼ਵਰ ਦੁਆਰਾ ਉਨ੍ਹਾਂ ਨਬੀਆਂ ਉੱਤੇ ਇਹ ਪ੍ਰਗਟ ਕੀਤਾ ਗਿਆ ਸੀ ਕਿ ਉਹ ਆਪਣੀ ਨਹੀਂ ਸਗੋਂ ਤੁਹਾਡੀ ਸੇਵਾ ਲਈ ਉਹ ਗੱਲਾਂ ਬੋਲਦੇ ਸਨ, ਜੋ ਹੁਣ ਉਨ੍ਹਾਂ ਲੋਕਾਂ ਦੁਆਰਾ ਤੁਹਾਨੂੰ ਦੱਸੀਆਂ ਜਾ ਰਹੀਆਂ ਹਨ ਜਿਨ੍ਹਾਂ ਨੇ ਸਵਰਗ ਤੋਂ ਭੇਜੇ ਗਏ ਪਵਿੱਤਰ ਆਤਮਾ ਦੁਆਰਾ ਤੁਹਾਨੂੰ ਖੁਸ਼ਖ਼ਬਰੀ ਦਾ ਪ੍ਰਚਾਰ ਕੀਤਾ ਹੈ। ਇੱਥੋਂ ਤੱਕ ਕਿ ਦੂਤ ਇਨ੍ਹਾਂ ਘਟਨਾਵਾਂ ਨੂੰ ਵੇਖਣ ਲਈ ਤਰਸਦੇ ਹਨ।

1 Peter 1:12 (UKJV) Unto whom it was revealed, that not unto themselves, but unto us they did minister the things, which are now reported unto you by them that have preached the gospel unto you with the Holy Spirit sent down from heaven; which things the angels desire to look into.

10ਇਸ ਮੁਕਤੀ ਦੇ ਸੰਬੰਧ ਵਿੱਚ, ਨਬੀ ਉਸ ਕਿਰਪਾ ਦੀ ਭਵਿੱਖਬਾਣੀ ਕਰਦੇ ਸਨ ਜੋ ਤੁਹਾਡੇ ਤੇ ਆਉਣ ਵਾਲੀ ਸੀ, ਜਿਸ ਦੇ ਵਿਖੇ ਉਹ ਤੱਕਦੇ ਅਤੇ ਬਹੁਤ ਧਿਆਨ ਨਾਲ ਭਾਲ ਕਰਦੇ ਸਨ,

11ਉਹ ਸਮੇਂ ਅਤੇ ਹਾਲਾਤਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਸਨ ਕਿ ਮਸੀਹ ਦਾ ਆਤਮਾ ਜਿਹੜਾ ਉਨ੍ਹਾਂ ਵਿੱਚ ਸੀ ਜਦੋਂ ਮਸੀਹ ਦੇ ਦੁੱਖਾਂ ਅਤੇ ਉਸ ਦੇ ਬਾਅਦ ਦੀ ਮਹਿਮਾ ਬਾਰੇ ਪਹਿਲਾ ਹੀ ਗਵਾਹੀ ਦਿੰਦਾ ਸੀ।

12ਪਰਮੇਸ਼ਵਰ ਦੁਆਰਾ ਉਨ੍ਹਾਂ ਨਬੀਆਂ ਉੱਤੇ ਇਹ ਪ੍ਰਗਟ ਕੀਤਾ ਗਿਆ ਸੀ ਕਿ ਉਹ ਆਪਣੀ ਨਹੀਂ ਸਗੋਂ ਤੁਹਾਡੀ ਸੇਵਾ ਲਈ ਉਹ ਗੱਲਾਂ ਬੋਲਦੇ ਸਨ, ਜੋ ਹੁਣ ਉਨ੍ਹਾਂ ਲੋਕਾਂ ਦੁਆਰਾ ਤੁਹਾਨੂੰ ਦੱਸੀਆਂ ਜਾ ਰਹੀਆਂ ਹਨ ਜਿਨ੍ਹਾਂ ਨੇ ਸਵਰਗ ਤੋਂ ਭੇਜੇ ਗਏ ਪਵਿੱਤਰ ਆਤਮਾ ਦੁਆਰਾ ਤੁਹਾਨੂੰ ਖੁਸ਼ਖ਼ਬਰੀ ਦਾ ਪ੍ਰਚਾਰ ਕੀਤਾ ਹੈ। ਇੱਥੋਂ ਤੱਕ ਕਿ ਦੂਤ ਇਨ੍ਹਾਂ ਘਟਨਾਵਾਂ ਨੂੰ ਵੇਖਣ ਲਈ ਤਰਸਦੇ ਹਨ।

13ਇਸ ਲਈ, ਬੁੱਧ ਨਾਲ ਜੋ ਸੁਚੇਤ ਅਤੇ ਪੂਰੀ ਤਰ੍ਹਾਂ ਸੂਝਵਾਨ ਹਨ, ਕਿਰਪਾ ਤੇ ਉਮੀਦ ਰੱਖੋ ਜੋ ਤੁਹਾਡੇ ਉੱਤੇ ਆਵੇਗੀ ਜਦੋਂ ਯਿਸ਼ੂ ਮਸੀਹ ਆਪਣੀ ਆਮਦ ਤੇ ਪ੍ਰਗਟ ਹੋਵੇਗਾ।

14ਪਰਮੇਸ਼ਵਰ ਦੇ ਆਗਿਆਕਾਰੀ ਬੱਚੇ ਹੋਣ ਦੇ ਨਾਤੇ, ਬੁਰੀਆਂ ਇੱਛਾਵਾਂ ਦੇ ਅਨੁਸਾਰ ਨਾ ਬਣੋ ਜਿਵੇਂ ਤੁਸੀਂ ਪਹਿਲਾਂ ਅਗਿਆਨਤਾ ਵਿੱਚ ਰਹਿੰਦੇ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.