1 ਪਤਰਸ 1

ਪਰਮੇਸ਼ਵਰ ਦੇ ਆਗਿਆਕਾਰੀ ਬੱਚੇ ਹੋਣ ਦੇ ਨਾਤੇ, ਬੁਰੀਆਂ ਇੱਛਾਵਾਂ ਦੇ ਅਨੁਸਾਰ ਨਾ ਬਣੋ ਜਿਵੇਂ ਤੁਸੀਂ ਪਹਿਲਾਂ ਅਗਿਆਨਤਾ ਵਿੱਚ ਰਹਿੰਦੇ ਸੀ।

1 Peter 1:14 (UKJV) As obedient children, not fashioning yourselves according to the former lusts in your ignorance:

12ਪਰਮੇਸ਼ਵਰ ਦੁਆਰਾ ਉਨ੍ਹਾਂ ਨਬੀਆਂ ਉੱਤੇ ਇਹ ਪ੍ਰਗਟ ਕੀਤਾ ਗਿਆ ਸੀ ਕਿ ਉਹ ਆਪਣੀ ਨਹੀਂ ਸਗੋਂ ਤੁਹਾਡੀ ਸੇਵਾ ਲਈ ਉਹ ਗੱਲਾਂ ਬੋਲਦੇ ਸਨ, ਜੋ ਹੁਣ ਉਨ੍ਹਾਂ ਲੋਕਾਂ ਦੁਆਰਾ ਤੁਹਾਨੂੰ ਦੱਸੀਆਂ ਜਾ ਰਹੀਆਂ ਹਨ ਜਿਨ੍ਹਾਂ ਨੇ ਸਵਰਗ ਤੋਂ ਭੇਜੇ ਗਏ ਪਵਿੱਤਰ ਆਤਮਾ ਦੁਆਰਾ ਤੁਹਾਨੂੰ ਖੁਸ਼ਖ਼ਬਰੀ ਦਾ ਪ੍ਰਚਾਰ ਕੀਤਾ ਹੈ। ਇੱਥੋਂ ਤੱਕ ਕਿ ਦੂਤ ਇਨ੍ਹਾਂ ਘਟਨਾਵਾਂ ਨੂੰ ਵੇਖਣ ਲਈ ਤਰਸਦੇ ਹਨ।

13ਇਸ ਲਈ, ਬੁੱਧ ਨਾਲ ਜੋ ਸੁਚੇਤ ਅਤੇ ਪੂਰੀ ਤਰ੍ਹਾਂ ਸੂਝਵਾਨ ਹਨ, ਕਿਰਪਾ ਤੇ ਉਮੀਦ ਰੱਖੋ ਜੋ ਤੁਹਾਡੇ ਉੱਤੇ ਆਵੇਗੀ ਜਦੋਂ ਯਿਸ਼ੂ ਮਸੀਹ ਆਪਣੀ ਆਮਦ ਤੇ ਪ੍ਰਗਟ ਹੋਵੇਗਾ।

14ਪਰਮੇਸ਼ਵਰ ਦੇ ਆਗਿਆਕਾਰੀ ਬੱਚੇ ਹੋਣ ਦੇ ਨਾਤੇ, ਬੁਰੀਆਂ ਇੱਛਾਵਾਂ ਦੇ ਅਨੁਸਾਰ ਨਾ ਬਣੋ ਜਿਵੇਂ ਤੁਸੀਂ ਪਹਿਲਾਂ ਅਗਿਆਨਤਾ ਵਿੱਚ ਰਹਿੰਦੇ ਸੀ।

15ਪਰ ਜਿਸ ਤਰ੍ਹਾਂ ਤੁਹਾਡਾ ਬੁਲਾਉਣ ਵਾਲਾ ਪਰਮੇਸ਼ਵਰ ਪਵਿੱਤਰ ਹੈ, ਉਸੇ ਤਰ੍ਹਾਂ ਆਪਣੇ ਸਾਰੇ ਚਾਲ-ਚਲਣ ਵਿੱਚ ਪਵਿੱਤਰ ਬਣੋ।

16ਕਿਉਂਕਿ ਇਹ ਪਵਿੱਤਰ ਸ਼ਾਸਤਰਾਂ ਵਿੱਚ ਲਿਖਿਆ ਹੋਇਆ ਹੈ: “ਪਵਿੱਤਰ ਬਣੋ, ਕਿਉਂਕਿ ਮੈਂ ਪਵਿੱਤਰ ਹਾਂ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.