13ਇਸ ਲਈ, ਬੁੱਧ ਨਾਲ ਜੋ ਸੁਚੇਤ ਅਤੇ ਪੂਰੀ ਤਰ੍ਹਾਂ ਸੂਝਵਾਨ ਹਨ, ਕਿਰਪਾ ਤੇ ਉਮੀਦ ਰੱਖੋ ਜੋ ਤੁਹਾਡੇ ਉੱਤੇ ਆਵੇਗੀ ਜਦੋਂ ਯਿਸ਼ੂ ਮਸੀਹ ਆਪਣੀ ਆਮਦ ਤੇ ਪ੍ਰਗਟ ਹੋਵੇਗਾ।
14ਪਰਮੇਸ਼ਵਰ ਦੇ ਆਗਿਆਕਾਰੀ ਬੱਚੇ ਹੋਣ ਦੇ ਨਾਤੇ, ਬੁਰੀਆਂ ਇੱਛਾਵਾਂ ਦੇ ਅਨੁਸਾਰ ਨਾ ਬਣੋ ਜਿਵੇਂ ਤੁਸੀਂ ਪਹਿਲਾਂ ਅਗਿਆਨਤਾ ਵਿੱਚ ਰਹਿੰਦੇ ਸੀ।
15ਪਰ ਜਿਸ ਤਰ੍ਹਾਂ ਤੁਹਾਡਾ ਬੁਲਾਉਣ ਵਾਲਾ ਪਰਮੇਸ਼ਵਰ ਪਵਿੱਤਰ ਹੈ, ਉਸੇ ਤਰ੍ਹਾਂ ਆਪਣੇ ਸਾਰੇ ਚਾਲ-ਚਲਣ ਵਿੱਚ ਪਵਿੱਤਰ ਬਣੋ।
16ਕਿਉਂਕਿ ਇਹ ਪਵਿੱਤਰ ਸ਼ਾਸਤਰਾਂ ਵਿੱਚ ਲਿਖਿਆ ਹੋਇਆ ਹੈ: “ਪਵਿੱਤਰ ਬਣੋ, ਕਿਉਂਕਿ ਮੈਂ ਪਵਿੱਤਰ ਹਾਂ।”
17ਕਿਉਂ ਜੋ ਤੁਸੀਂ ਹੇ ਪਿਤਾ ਪਰਮੇਸ਼ਵਰ ਕਰਕੇ ਉਸ ਨੂੰ ਪੁਕਾਰਦੇ ਹੋ ਜੋ ਹਰੇਕ ਵਿਅਕਤੀ ਕੰਮ ਦਾ ਬਿਨ੍ਹਾਂ ਪੱਖਪਾਤ ਨਿਆਂ ਕਰਦਾ ਹੈ, ਤਾਂ ਆਪਣੀ ਮੁਸਾਫ਼ਰੀ ਦਾ ਸਮਾਂ ਡਰ ਨਾਲ ਬਤੀਤ ਕਰੋ।