1 ਪਤਰਸ 1

ਮਸੀਹ ਸੰਸਾਰ ਦੀ ਸਿਰਜਣਾ ਤੋਂ ਪਹਿਲਾਂ ਪਰਮੇਸ਼ਵਰ ਦੁਆਰਾ ਠਹਿਰਾਇਆ ਗਿਆ ਸੀ, ਪਰ ਇਹ ਤੁਹਾਡੇ ਲਈ ਅੰਤ ਸਮੇਂ ਵਿੱਚ ਪ੍ਰਗਟ ਹੋਇਆ ਸੀ।

1 Peter 1:20 (UKJV) Who verily was foreordained before the foundation of the world, but was manifest in these last times for you,

18ਤੁਸੀਂ ਜਾਣਦੇ ਹੋ ਕਿ ਇਹ ਚਾਂਦੀ ਜਾਂ ਸੋਨਾ ਵਰਗੀਆਂ ਨਾਸ਼ਵਾਨ ਚੀਜ਼ਾਂ ਨਾਲ ਨਹੀਂ ਸੀ ਜੋ ਤੁਹਾਨੂੰ ਤੁਹਾਡੇ ਪੂਰਵਜਾਂ ਦੁਆਰਾ ਰਵਾਇਤੀ ਜੀਵਨ ਦੇ ਨਿਕੰਮੇ ਚਾਲ-ਚਲਣ ਤੋਂ ਛੁਟਕਾਰਾ ਦਿੱਤਾ ਗਿਆ,

19ਪਰ ਮਸੀਹ ਦੇ ਕੀਮਤੀ ਲਹੂ ਨਾਲ ਪਾਇਆ, ਜਿਹੜਾ ਬੇਦਾਗ ਲੇਲੇ ਦੇ ਵਰਗਾ ਸੀ।

20ਮਸੀਹ ਸੰਸਾਰ ਦੀ ਸਿਰਜਣਾ ਤੋਂ ਪਹਿਲਾਂ ਪਰਮੇਸ਼ਵਰ ਦੁਆਰਾ ਠਹਿਰਾਇਆ ਗਿਆ ਸੀ, ਪਰ ਇਹ ਤੁਹਾਡੇ ਲਈ ਅੰਤ ਸਮੇਂ ਵਿੱਚ ਪ੍ਰਗਟ ਹੋਇਆ ਸੀ।

21ਉਸ ਦੇ ਦੁਆਰਾ ਤੁਸੀਂ ਪਰਮੇਸ਼ਵਰ ਉੱਤੇ ਵਿਸ਼ਵਾਸ ਕੀਤਾ, ਜਿਸ ਨੇ ਉਸ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਅਤੇ ਉਸ ਨੂੰ ਮਹਿਮਾ ਦਿੱਤੀ, ਅਤੇ ਇਸੇ ਤਰ੍ਹਾਂ ਤੁਹਾਡਾ ਵਿਸ਼ਵਾਸ ਅਤੇ ਉਮੀਦ ਪਰਮੇਸ਼ਵਰ ਉੱਤੇ ਹੋਵੇ।

22ਹੁਣ ਤੁਸੀਂ ਸੱਚ ਨੂੰ ਮੰਨ ਕੇ ਆਪਣੇ ਆਪ ਨੂੰ ਸ਼ੁੱਧ ਕਰ ਚੁੱਕੇ ਹੋ ਤਾਂ ਜੋ ਤੁਹਾਡੇ ਕੋਲ ਇੱਕ ਦੂਸਰੇ ਲਈ ਖ਼ਰਾ ਪਿਆਰ ਹੋਵੇ, ਇੱਕ ਦੂਸਰੇ ਨਾਲ ਤਨੋਂ ਮਨੋਂ ਗੂੜ੍ਹਾ ਪਿਆਰ ਕਰੋ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.