3ਸਾਡੇ ਪ੍ਰਭੂ ਯਿਸ਼ੂ ਮਸੀਹ ਦੇ ਪਿਤਾ ਪਰਮੇਸ਼ਵਰ ਦੀ ਉਸਤਤ ਹੋਵੇ! ਜਿਸ ਨੇ ਆਪਣੀ ਮਹਾਨ ਦਯਾ ਨਾਲ ਯਿਸ਼ੂ ਮਸੀਹ ਨੂੰ ਮੁਰਦਿਆਂ ਵਿੱਚੋਂ ਜੀਉਂਦਾ ਕਰਨ ਦੇ ਦੁਆਰਾ ਇੱਕ ਜੀਵਤ ਉਮੀਦ ਵਿੱਚ ਨਵਾਂ ਜਨਮ ਦਿੱਤਾ ਹੈ,
4ਇਹ ਉਹ ਇੱਕ ਵਿਰਾਸਤ ਵਿਖੇ ਜਿਹੜੀ ਅਵਿਨਾਸ਼ੀ, ਅਪਵਿੱਤਰ, ਜਾਂ ਮੁਰਝਾ ਨਹੀਂ ਸਕਦੀ। ਇਹ ਵਿਰਾਸਤ ਤੁਹਾਡੇ ਲਈ ਸਵਰਗ ਵਿੱਚ ਰੱਖੀ ਗਈ ਹੈ,
5ਜਿਹੜੇ ਵਿਸ਼ਵਾਸ ਨਾਲ ਪਰਮੇਸ਼ਵਰ ਦੀ ਸ਼ਕਤੀ ਦੁਆਰਾ ਬਚਾਏ ਜਾਂਦੇ ਹਨ ਮੁਕਤੀ ਦੇ ਆਉਣ ਤੱਕ ਜੋ ਆਖਰੀ ਦਿਨਾਂ ਵਿੱਚ ਪ੍ਰਗਟ ਹੋਣ ਲਈ ਤਿਆਰ ਹੈ।
6ਇਸ ਸਭ ਵਿੱਚ ਤੁਸੀਂ ਬਹੁਤ ਖੁਸ਼ ਹੋਵੋ, ਹਾਲਾਂਕਿ ਹੁਣ ਥੋੜੇ ਸਮੇਂ ਲਈ ਤੁਹਾਨੂੰ ਹਰ ਤਰ੍ਹਾਂ ਦੀਆਂ ਅਜ਼ਮਾਇਸ਼ਾਂ ਵਿੱਚ ਸੋਗ ਸਹਿਣਾ ਪੈ ਸਕਦਾ ਹੈ।
7ਇਹ ਇਸ ਲਈ ਆਉਂਦੀਆਂ ਹਨ ਤਾਂ ਕਿ ਤੁਹਾਡੇ ਵਿਸ਼ਵਾਸ ਦੀ ਪਰਖ ਸਾਬਤ ਹੋ ਸਕੇ। ਜੋ ਸੋਨੇ ਨਾਲੋਂ ਕਿਤੇ ਵੱਧ ਮੁੱਲ ਦਾ ਹੈ, ਇੱਥੋਂ ਤੱਕ ਕਿ ਜਿਹੜਾ ਅੱਗ ਨਾਲ ਸ਼ੁੱਧ ਹੋਣ ਤੇ ਵੀ ਨਸ਼ਟ ਹੋ ਜਾਂਦਾ ਹੈ, ਪਰਖਿਆ ਹੋਇਆ ਵਿਸ਼ਵਾਸ ਯਿਸ਼ੂ ਮਸੀਹ ਦੇ ਪ੍ਰਗਟ ਹੋਣ ਦੇ ਸਮੇਂ ਉਸਤਤ ਯੋਗ ਨਿੱਕਲੇ।