7ਇਹ ਇਸ ਲਈ ਆਉਂਦੀਆਂ ਹਨ ਤਾਂ ਕਿ ਤੁਹਾਡੇ ਵਿਸ਼ਵਾਸ ਦੀ ਪਰਖ ਸਾਬਤ ਹੋ ਸਕੇ। ਜੋ ਸੋਨੇ ਨਾਲੋਂ ਕਿਤੇ ਵੱਧ ਮੁੱਲ ਦਾ ਹੈ, ਇੱਥੋਂ ਤੱਕ ਕਿ ਜਿਹੜਾ ਅੱਗ ਨਾਲ ਸ਼ੁੱਧ ਹੋਣ ਤੇ ਵੀ ਨਸ਼ਟ ਹੋ ਜਾਂਦਾ ਹੈ, ਪਰਖਿਆ ਹੋਇਆ ਵਿਸ਼ਵਾਸ ਯਿਸ਼ੂ ਮਸੀਹ ਦੇ ਪ੍ਰਗਟ ਹੋਣ ਦੇ ਸਮੇਂ ਉਸਤਤ ਯੋਗ ਨਿੱਕਲੇ।
8ਹਾਲਾਂਕਿ ਤੁਸੀਂ ਉਸ ਨੂੰ ਨਹੀਂ ਵੇਖਿਆ, ਤੁਸੀਂ ਉਸ ਨੂੰ ਪਿਆਰ ਕਰਦੇ ਹੋ; ਅਤੇ ਭਾਵੇਂ ਹੁਣ ਵੀ ਤੁਸੀਂ ਉਸ ਨੂੰ ਨਹੀਂ ਵੇਖਦੇ, ਤੁਸੀਂ ਉਸ ਉੱਤੇ ਵਿਸ਼ਵਾਸ ਕਰਦੇ ਹੋ ਅਤੇ ਤੁਸੀਂ ਵਰਣਨ ਤੋਂ ਬਾਹਰ ਅਤੇ ਮਹਿਮਾ ਦੇ ਅਨੰਦ ਨਾਲ ਭਰੇ ਹੋਏ ਹੋ,
9ਕਿਉਂ ਜੋ ਤੁਸੀਂ ਆਪਣੀ ਨਿਹਚਾ ਦਾ ਅਖੀਰੀ ਨਤੀਜਾ ਪ੍ਰਾਪਤ ਕਰ ਰਹੇ ਹੋ, ਅਰਥਾਤ ਜੋ ਤੁਹਾਡੀਆਂ ਪ੍ਰਾਣਾਂ ਦੀ ਮੁਕਤੀ ਹੈ।
10ਇਸ ਮੁਕਤੀ ਦੇ ਸੰਬੰਧ ਵਿੱਚ, ਨਬੀ ਉਸ ਕਿਰਪਾ ਦੀ ਭਵਿੱਖਬਾਣੀ ਕਰਦੇ ਸਨ ਜੋ ਤੁਹਾਡੇ ਤੇ ਆਉਣ ਵਾਲੀ ਸੀ, ਜਿਸ ਦੇ ਵਿਖੇ ਉਹ ਤੱਕਦੇ ਅਤੇ ਬਹੁਤ ਧਿਆਨ ਨਾਲ ਭਾਲ ਕਰਦੇ ਸਨ,
11ਉਹ ਸਮੇਂ ਅਤੇ ਹਾਲਾਤਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਸਨ ਕਿ ਮਸੀਹ ਦਾ ਆਤਮਾ ਜਿਹੜਾ ਉਨ੍ਹਾਂ ਵਿੱਚ ਸੀ ਜਦੋਂ ਮਸੀਹ ਦੇ ਦੁੱਖਾਂ ਅਤੇ ਉਸ ਦੇ ਬਾਅਦ ਦੀ ਮਹਿਮਾ ਬਾਰੇ ਪਹਿਲਾ ਹੀ ਗਵਾਹੀ ਦਿੰਦਾ ਸੀ।