1 ਪਤਰਸ 2

ਹੇ ਪਿਆਰੇ ਮਿੱਤਰੋ, ਮੈਂ ਤੁਹਾਨੂੰ ਪਰਦੇਸੀ ਅਤੇ ਮੁਸਾਫ਼ਰ ਹੋਣ ਦੇ ਨਾਤੇ ਉਨ੍ਹਾਂ ਪਾਪੀ ਇੱਛਾਵਾਂ ਤੋਂ ਦੂਰ ਰਹਿਣ ਦੀ ਬੇਨਤੀ ਕਰਦਾ ਹਾਂ, ਜਿਹੜੀਆਂ ਤੁਹਾਡੇ ਪ੍ਰਾਣਾਂ ਦੇ ਵਿਰੁੱਧ ਲੜਦੀਆਂ ਹਨ।

1 Peter 2:11 (UKJV) Dearly beloved, I plead to you as strangers and pilgrims, abstain from fleshly lusts, which war against the soul;

9ਪਰ ਤੁਸੀਂ ਇੱਕ ਚੁਣੇ ਹੋਏ ਲੋਕ, ਜਾਜਕਾਂ ਦੀ ਸ਼ਾਹੀ ਮੰਡਲੀ, ਇੱਕ ਪਵਿੱਤਰ ਕੌਮ, ਪਰਮੇਸ਼ਵਰ ਦੀ ਖਾਸ ਪਰਜਾ ਹੋ, ਤਾਂ ਜੋ ਤੁਸੀਂ ਪਰਮੇਸ਼ਵਰ ਦੀ ਉਸਤਤ ਦਾ ਐਲਾਨ ਕਰ ਸਕੋਂ ਜਿਸ ਨੇ ਤੁਹਾਨੂੰ ਹਨੇਰੇ ਤੋਂ ਬਾਹਰ ਉਸ ਦੇ ਸ਼ਾਨਦਾਰ ਚਾਨਣ ਵਿੱਚ ਬੁਲਾਇਆ ਹੈ।

10ਪਹਿਲਾਂ ਤਾਂ ਤੁਸੀਂ ਪਰਜਾ ਹੀ ਨਹੀਂ ਸੀ, ਪਰ ਹੁਣ ਤੁਸੀਂ ਪਰਮੇਸ਼ਵਰ ਦੀ ਪਰਜਾ ਬਣ ਗਏ ਹੋ; ਇੱਕ ਵਾਰ ਤੁਹਾਡੇ ਉੱਤੇ ਤਰਸ ਨਹੀਂ ਕੀਤਾ ਗਿਆ ਸੀ ਪਰ ਹੁਣ ਤੁਹਾਡੇ ਉੱਤੇ ਦਯਾ ਕੀਤੀ ਗਈ ਹੈ।

11ਹੇ ਪਿਆਰੇ ਮਿੱਤਰੋ, ਮੈਂ ਤੁਹਾਨੂੰ ਪਰਦੇਸੀ ਅਤੇ ਮੁਸਾਫ਼ਰ ਹੋਣ ਦੇ ਨਾਤੇ ਉਨ੍ਹਾਂ ਪਾਪੀ ਇੱਛਾਵਾਂ ਤੋਂ ਦੂਰ ਰਹਿਣ ਦੀ ਬੇਨਤੀ ਕਰਦਾ ਹਾਂ, ਜਿਹੜੀਆਂ ਤੁਹਾਡੇ ਪ੍ਰਾਣਾਂ ਦੇ ਵਿਰੁੱਧ ਲੜਦੀਆਂ ਹਨ।

12ਪਰਾਈਆਂ ਕੌਮਾਂ ਵਿੱਚ ਅਜਿਹੀ ਚੰਗੀ ਜ਼ਿੰਦਗੀ ਜੀਓ, ਹਾਲਾਂਕਿ ਉਹ ਤੁਹਾਡੇ ਉੱਤੇ ਗਲਤ ਕੰਮ ਕਰਨ ਦੇ ਇਲਜ਼ਾਮ ਲਾਉਂਦੇ ਹਨ, ਉਹ ਤੁਹਾਡੇ ਚੰਗੇ ਕੰਮਾਂ ਦੇ ਕਾਰਨ ਪਰਮੇਸ਼ਵਰ ਦੀ ਉਸਤਤ ਕਰਨ ਜਦੋਂ ਉਹ ਸੰਸਾਰ ਦਾ ਨਿਆਂ ਕਰਨ ਲਈ ਆਵੇਗਾ।

13ਆਪਣੇ ਆਪ ਨੂੰ ਹਰ ਮਨੁੱਖੀ ਅਧਿਕਾਰ ਦੇ ਅਧੀਨ ਪ੍ਰਭੂ ਦੀ ਆਗਿਆ ਲਈ ਸਮਰਪਿਤ ਕਰੋ: ਭਾਵੇਂ ਪਾਤਸ਼ਾਹ, ਸਰਵ ਉੱਚ ਅਧਿਕਾਰੀ ਹੋਣ ਦੇ ਨਾਤੇ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.