10ਪਹਿਲਾਂ ਤਾਂ ਤੁਸੀਂ ਪਰਜਾ ਹੀ ਨਹੀਂ ਸੀ, ਪਰ ਹੁਣ ਤੁਸੀਂ ਪਰਮੇਸ਼ਵਰ ਦੀ ਪਰਜਾ ਬਣ ਗਏ ਹੋ; ਇੱਕ ਵਾਰ ਤੁਹਾਡੇ ਉੱਤੇ ਤਰਸ ਨਹੀਂ ਕੀਤਾ ਗਿਆ ਸੀ ਪਰ ਹੁਣ ਤੁਹਾਡੇ ਉੱਤੇ ਦਯਾ ਕੀਤੀ ਗਈ ਹੈ।
11ਹੇ ਪਿਆਰੇ ਮਿੱਤਰੋ, ਮੈਂ ਤੁਹਾਨੂੰ ਪਰਦੇਸੀ ਅਤੇ ਮੁਸਾਫ਼ਰ ਹੋਣ ਦੇ ਨਾਤੇ ਉਨ੍ਹਾਂ ਪਾਪੀ ਇੱਛਾਵਾਂ ਤੋਂ ਦੂਰ ਰਹਿਣ ਦੀ ਬੇਨਤੀ ਕਰਦਾ ਹਾਂ, ਜਿਹੜੀਆਂ ਤੁਹਾਡੇ ਪ੍ਰਾਣਾਂ ਦੇ ਵਿਰੁੱਧ ਲੜਦੀਆਂ ਹਨ।
12ਪਰਾਈਆਂ ਕੌਮਾਂ ਵਿੱਚ ਅਜਿਹੀ ਚੰਗੀ ਜ਼ਿੰਦਗੀ ਜੀਓ, ਹਾਲਾਂਕਿ ਉਹ ਤੁਹਾਡੇ ਉੱਤੇ ਗਲਤ ਕੰਮ ਕਰਨ ਦੇ ਇਲਜ਼ਾਮ ਲਾਉਂਦੇ ਹਨ, ਉਹ ਤੁਹਾਡੇ ਚੰਗੇ ਕੰਮਾਂ ਦੇ ਕਾਰਨ ਪਰਮੇਸ਼ਵਰ ਦੀ ਉਸਤਤ ਕਰਨ ਜਦੋਂ ਉਹ ਸੰਸਾਰ ਦਾ ਨਿਆਂ ਕਰਨ ਲਈ ਆਵੇਗਾ।
13ਆਪਣੇ ਆਪ ਨੂੰ ਹਰ ਮਨੁੱਖੀ ਅਧਿਕਾਰ ਦੇ ਅਧੀਨ ਪ੍ਰਭੂ ਦੀ ਆਗਿਆ ਲਈ ਸਮਰਪਿਤ ਕਰੋ: ਭਾਵੇਂ ਪਾਤਸ਼ਾਹ, ਸਰਵ ਉੱਚ ਅਧਿਕਾਰੀ ਹੋਣ ਦੇ ਨਾਤੇ,
14ਜਾਂ ਰਾਜਪਾਲਾਂ ਨੂੰ, ਜਿਹੜੇ ਉਸ ਦੁਆਰਾ ਭੇਜੇ ਗਏ ਹਨ ਕਿ ਗ਼ਲਤ ਕੰਮ ਕਰਨ ਵਾਲਿਆਂ ਨੂੰ ਸਜ਼ਾ ਦੇਣ ਅਤੇ ਸਹੀ ਕੰਮ ਕਰਨ ਵਾਲਿਆਂ ਦੀ ਪ੍ਰਸ਼ੰਸਾ ਕਰਨ।