14ਜਾਂ ਰਾਜਪਾਲਾਂ ਨੂੰ, ਜਿਹੜੇ ਉਸ ਦੁਆਰਾ ਭੇਜੇ ਗਏ ਹਨ ਕਿ ਗ਼ਲਤ ਕੰਮ ਕਰਨ ਵਾਲਿਆਂ ਨੂੰ ਸਜ਼ਾ ਦੇਣ ਅਤੇ ਸਹੀ ਕੰਮ ਕਰਨ ਵਾਲਿਆਂ ਦੀ ਪ੍ਰਸ਼ੰਸਾ ਕਰਨ।
15ਕਿਉਂਕਿ ਪਰਮੇਸ਼ਵਰ ਦੀ ਇੱਛਾ ਹੈ ਕਿ ਚੰਗੇ ਕੰਮ ਕਰਨ ਦੁਆਰਾ ਤੁਸੀਂ ਮੂਰਖ ਲੋਕਾਂ ਦੀ ਅਗਿਆਨਤਾ ਦਾ ਮੂੰਹ ਬੰਦ ਕਰ ਦਿਓ।
16ਅਜ਼ਾਦ ਲੋਕਾਂ ਵਾਂਗ ਜੀਓ, ਪਰ ਆਪਣੀ ਸੁਤੰਤਰਤਾ ਨੂੰ ਬੁਰਾਈ ਢੱਕਣ ਵਜੋਂ ਨਾ ਵਰਤੋਂ; ਪਰਮੇਸ਼ਵਰ ਦੇ ਗੁਲਾਮ ਬਣ ਕੇ ਜੀਓ।
17ਸਾਰਿਆਂ ਨੂੰ ਸਹੀ ਸਤਿਕਾਰ ਦਿਓ, ਸਾਥੀ-ਵਿਸ਼ਵਾਸੀ ਨਾਲ ਪਿਆਰ ਕਰੋ, ਪਰਮੇਸ਼ਵਰ ਤੋਂ ਡਰੋ, ਪਾਤਸ਼ਾਹ ਦਾ ਸਨਮਾਨ ਕਰੋ।
18ਹੇ ਸੇਵਕੋਂ, ਪਰਮੇਸ਼ਵਰ ਦਾ ਭੈ ਰੱਖ ਕੇ ਆਪਣੇ ਮਾਲਕਾਂ ਦੇ ਅਧੀਨ ਹੋਵੋ, ਨਾ ਸਿਰਫ ਉਨ੍ਹਾਂ ਲੋਕਾਂ ਦੇ ਅਧੀਨ ਜੋ ਚੰਗੇ ਅਤੇ ਵਿਚਾਰਸ਼ੀਲ ਹਨ, ਪਰ ਉਨ੍ਹਾਂ ਦੇ ਵੀ ਜੋ ਕਠੋਰ ਅਤੇ ਸਖ਼ਤ ਸੁਭਾਅ ਵਾਲੇ ਹਨ।