1 ਪਤਰਸ 2

ਹੇ ਸੇਵਕੋਂ, ਪਰਮੇਸ਼ਵਰ ਦਾ ਭੈ ਰੱਖ ਕੇ ਆਪਣੇ ਮਾਲਕਾਂ ਦੇ ਅਧੀਨ ਹੋਵੋ, ਨਾ ਸਿਰਫ ਉਨ੍ਹਾਂ ਲੋਕਾਂ ਦੇ ਅਧੀਨ ਜੋ ਚੰਗੇ ਅਤੇ ਵਿਚਾਰਸ਼ੀਲ ਹਨ, ਪਰ ਉਨ੍ਹਾਂ ਦੇ ਵੀ ਜੋ ਕਠੋਰ ਅਤੇ ਸਖ਼ਤ ਸੁਭਾਅ ਵਾਲੇ ਹਨ।

1 Peter 2:18 (UKJV) Servants, be subject to your masters with all fear; not only to the good and gentle, but also to the perverse.

16ਅਜ਼ਾਦ ਲੋਕਾਂ ਵਾਂਗ ਜੀਓ, ਪਰ ਆਪਣੀ ਸੁਤੰਤਰਤਾ ਨੂੰ ਬੁਰਾਈ ਢੱਕਣ ਵਜੋਂ ਨਾ ਵਰਤੋਂ; ਪਰਮੇਸ਼ਵਰ ਦੇ ਗੁਲਾਮ ਬਣ ਕੇ ਜੀਓ।

17ਸਾਰਿਆਂ ਨੂੰ ਸਹੀ ਸਤਿਕਾਰ ਦਿਓ, ਸਾਥੀ-ਵਿਸ਼ਵਾਸੀ ਨਾਲ ਪਿਆਰ ਕਰੋ, ਪਰਮੇਸ਼ਵਰ ਤੋਂ ਡਰੋ, ਪਾਤਸ਼ਾਹ ਦਾ ਸਨਮਾਨ ਕਰੋ।

18ਹੇ ਸੇਵਕੋਂ, ਪਰਮੇਸ਼ਵਰ ਦਾ ਭੈ ਰੱਖ ਕੇ ਆਪਣੇ ਮਾਲਕਾਂ ਦੇ ਅਧੀਨ ਹੋਵੋ, ਨਾ ਸਿਰਫ ਉਨ੍ਹਾਂ ਲੋਕਾਂ ਦੇ ਅਧੀਨ ਜੋ ਚੰਗੇ ਅਤੇ ਵਿਚਾਰਸ਼ੀਲ ਹਨ, ਪਰ ਉਨ੍ਹਾਂ ਦੇ ਵੀ ਜੋ ਕਠੋਰ ਅਤੇ ਸਖ਼ਤ ਸੁਭਾਅ ਵਾਲੇ ਹਨ।

19ਕਿਉਂਕਿ ਇਹ ਪ੍ਰਸ਼ੰਸਾਯੋਗ ਹੈ ਜੇ ਕੋਈ ਵਿਅਕਤੀ ਦਯਾ ਕਰਕੇ ਬੇਇਨਸਾਫ਼ੀ ਦੇ ਦੁੱਖ ਨੂੰ ਸਹਿ ਲੈਂਦਾ ਹੈ ਤਾਂ ਉਹ ਪਰਮੇਸ਼ਵਰ ਦੇ ਪ੍ਰਤੀ ਸੁਚੇਤ ਹਨ।

20ਪਰ ਜੇ ਤੁਸੀਂ ਗਲਤ ਕੰਮਾਂ ਦੇ ਕਾਰਨ ਕੁੱਟਮਾਰ ਖਾ ਕੇ ਧੀਰਜ ਕਰੋ ਤਾਂ ਇਸ ਦੇ ਵਿੱਚ ਤੁਹਾਡੀ ਕੀ ਵਡਿਆਈ ਹੈ? ਪਰ ਜੇ ਤੁਸੀਂ ਚੰਗੇ ਕੰਮ ਕਰਨ ਲਈ ਦੁੱਖ ਸਹਿਣ ਕਰਦੇ ਅਤੇ ਧੀਰਜ ਕਰੋ, ਤਾਂ ਇਹ ਪਰਮੇਸ਼ਵਰ ਅੱਗੇ ਪ੍ਰਸ਼ੰਸਾਯੋਗ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.