1 ਪਤਰਸ 2

“ਮਸੀਹ ਨੇ ਕੋਈ ਪਾਪ ਨਹੀਂ ਕੀਤਾ, ਅਤੇ ਉਸ ਦੇ ਮੂੰਹ ਵਿੱਚੋਂ ਕੋਈ ਛਲ ਦੀ ਗੱਲ ਨਾ ਨਿੱਕਲੀ।”

1 Peter 2:22 (UKJV) Who did no sin, neither was guile found in his mouth:

20ਪਰ ਜੇ ਤੁਸੀਂ ਗਲਤ ਕੰਮਾਂ ਦੇ ਕਾਰਨ ਕੁੱਟਮਾਰ ਖਾ ਕੇ ਧੀਰਜ ਕਰੋ ਤਾਂ ਇਸ ਦੇ ਵਿੱਚ ਤੁਹਾਡੀ ਕੀ ਵਡਿਆਈ ਹੈ? ਪਰ ਜੇ ਤੁਸੀਂ ਚੰਗੇ ਕੰਮ ਕਰਨ ਲਈ ਦੁੱਖ ਸਹਿਣ ਕਰਦੇ ਅਤੇ ਧੀਰਜ ਕਰੋ, ਤਾਂ ਇਹ ਪਰਮੇਸ਼ਵਰ ਅੱਗੇ ਪ੍ਰਸ਼ੰਸਾਯੋਗ ਹੈ।

21ਇਸ ਲਈ ਤੁਸੀਂ ਪਰਮੇਸ਼ਵਰ ਦੁਆਰਾ ਬੁਲਾਏ ਗਏ ਹੋ, ਕਿਉਂਕਿ ਮਸੀਹ ਵੀ ਤੁਹਾਡੇ ਲਈ ਦੁੱਖ ਝੱਲ ਕੇ, ਤੁਹਾਡੇ ਲਈ ਇੱਕ ਨਮੂਨਾ ਛੱਡ ਗਿਆ, ਤਾਂ ਜੋ ਤੁਸੀਂ ਉਸ ਦੇ ਕਦਮਾਂ ਤੇ ਚੱਲੋ।

22“ਮਸੀਹ ਨੇ ਕੋਈ ਪਾਪ ਨਹੀਂ ਕੀਤਾ, ਅਤੇ ਉਸ ਦੇ ਮੂੰਹ ਵਿੱਚੋਂ ਕੋਈ ਛਲ ਦੀ ਗੱਲ ਨਾ ਨਿੱਕਲੀ।”

23ਜਦੋਂ ਉਨ੍ਹਾਂ ਨੇ ਉਸ ਦੀ ਬੇਇੱਜ਼ਤੀ ਕੀਤੀ, ਤਾਂ ਉਸ ਨੇ ਬਦਲਾ ਨਹੀਂ ਲਿਆ; ਦੁੱਖ ਝੱਲਦੇ ਹੋਏ ਵੀ ਉਸ ਨੇ ਕੋਈ ਸ਼ਬਦ ਨਹੀਂ ਬੋਲਿਆ। ਇਸ ਦੀ ਬਜਾਏ, ਉਸ ਨੇ ਆਪਣੇ ਆਪ ਨੂੰ ਪਰਮੇਸ਼ਵਰ ਨੂੰ ਸੌਂਪ ਦਿੱਤਾ ਜੋ ਨਿਰਪੱਖਤਾ ਨਾਲ ਨਿਆਂ ਕਰਦਾ ਹੈ।

24“ਉਸ ਨੇ ਆਪ ਹੀ ਸਾਡੇ ਪਾਪਾਂ ਨੂੰ ਆਪਣੇ ਸਰੀਰ ਉੱਤੇ ਲੈ ਕੇ ਸਲੀਬ ਤੇ ਚੁੱਕ ਲਏ, ਤਾਂ ਜੋ ਅਸੀਂ ਆਪਣੇ ਪਾਪਾਂ ਲਈ ਮਰ ਕੇ ਧਾਰਮਿਕਤਾ ਲਈ ਜੀ ਸਕੀਏ। ਉਸ ਦੇ ਜ਼ਖਮਾਂ ਨਾਲ ਤੁਸੀਂ ਚੰਗੇ ਕੀਤੇ ਗਏ ਹੋ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.