23ਜਦੋਂ ਉਨ੍ਹਾਂ ਨੇ ਉਸ ਦੀ ਬੇਇੱਜ਼ਤੀ ਕੀਤੀ, ਤਾਂ ਉਸ ਨੇ ਬਦਲਾ ਨਹੀਂ ਲਿਆ; ਦੁੱਖ ਝੱਲਦੇ ਹੋਏ ਵੀ ਉਸ ਨੇ ਕੋਈ ਸ਼ਬਦ ਨਹੀਂ ਬੋਲਿਆ। ਇਸ ਦੀ ਬਜਾਏ, ਉਸ ਨੇ ਆਪਣੇ ਆਪ ਨੂੰ ਪਰਮੇਸ਼ਵਰ ਨੂੰ ਸੌਂਪ ਦਿੱਤਾ ਜੋ ਨਿਰਪੱਖਤਾ ਨਾਲ ਨਿਆਂ ਕਰਦਾ ਹੈ।
24“ਉਸ ਨੇ ਆਪ ਹੀ ਸਾਡੇ ਪਾਪਾਂ ਨੂੰ ਆਪਣੇ ਸਰੀਰ ਉੱਤੇ ਲੈ ਕੇ ਸਲੀਬ ਤੇ ਚੁੱਕ ਲਏ, ਤਾਂ ਜੋ ਅਸੀਂ ਆਪਣੇ ਪਾਪਾਂ ਲਈ ਮਰ ਕੇ ਧਾਰਮਿਕਤਾ ਲਈ ਜੀ ਸਕੀਏ। ਉਸ ਦੇ ਜ਼ਖਮਾਂ ਨਾਲ ਤੁਸੀਂ ਚੰਗੇ ਕੀਤੇ ਗਏ ਹੋ।”
25ਕਿਉਂਕਿ “ਤੁਸੀਂ ਭੇਡਾਂ ਵਾਂਗ ਭਟਕਦੇ ਫਿਰਦੇ ਸੀ,” ਪਰ ਹੁਣ ਤੁਸੀਂ ਆਪਣੀ ਜਾਨ ਦੇ ਚਰਵਾਹੇ ਅਤੇ ਨਿਗਾਹਬਾਨ ਕੋਲ ਵਾਪਸ ਆ ਗਏ ਹੋ।