2ਨਵ-ਜੰਮੇ ਬੱਚਿਆਂ ਦੀ ਤਰ੍ਹਾਂ, ਸ਼ੁੱਧ ਆਤਮਿਕ ਦੁੱਧ ਦੀ ਪਿਆਸ ਰੱਖਿਆ ਕਰੋ, ਤਾਂ ਜੋ ਇਸ ਦੁਆਰਾ ਤੁਸੀਂ ਆਪਣੀ ਮੁਕਤੀ ਵਿੱਚ ਵੱਧਦੇ ਜਾ ਸਕੋ,
3ਹੁਣ ਜਦੋਂ ਤੁਸੀਂ ਸੁਆਦ ਚੱਖਿਆ ਅਤੇ ਵੇਖਿਆ ਹੈ ਕਿ ਪ੍ਰਭੂ ਭਲਾ ਹੈ।
4ਜਿਹੜਾ ਜਿਉਂਦਾ ਪੱਥਰ ਮਨੁੱਖਾਂ ਦੁਆਰਾ ਰੱਦ ਦਿੱਤਾ ਗਿਆ ਪਰ ਪਰਮੇਸ਼ਵਰ ਦੁਆਰਾ ਚੁਣਿਆ ਹੋਇਆ ਅਤੇ ਉਸ ਲਈ ਕੀਮਤੀ ਹੈ।
5ਤੁਸੀਂ ਵੀ ਜਿਉਂਦੇ ਪੱਥਰਾਂ ਵਾਂਗ, ਇੱਕ ਆਤਮਿਕ ਘਰ ਬਣਦੇ ਜਾਂਦੇ ਹੋ, ਤਾਂ ਕਿ ਜਾਜਕਾਂ ਦੀ ਪਵਿੱਤਰ ਮੰਡਲੀ ਬਣੋ ਤਾਂ ਜੋ ਉਹ ਆਤਮਿਕ ਬਲੀਦਾਨ ਚੜਾਓ, ਜਿਹੜੇ ਯਿਸ਼ੂ ਮਸੀਹ ਦੇ ਦੁਆਰਾ ਪਰਮੇਸ਼ਵਰ ਨੂੰ ਚੰਗੇ ਲੱਗਦੇ ਹਨ।
6ਪਵਿੱਤਰ ਸ਼ਾਸਤਰ ਇਹ ਆਖਦਾ ਹੈ: “ਦੇਖੋ, ਮੈਂ ਸੀਯੋਨ ਵਿੱਚ ਇੱਕ ਪੱਥਰ ਰੱਖਦਾ ਹਾਂ, ਇੱਕ ਚੁਣਿਆ ਅਤੇ ਕੀਮਤੀ ਖੂੰਜੇ ਦਾ ਪੱਥਰ, ਅਤੇ ਜਿਹੜਾ ਵੀ ਉਸ ਉੱਤੇ ਭਰੋਸਾ ਰੱਖਦਾ ਹੈ ਕਦੇ ਸ਼ਰਮਿੰਦਾ ਨਾ ਹੋਵੇਗਾ।”