4ਜਿਹੜਾ ਜਿਉਂਦਾ ਪੱਥਰ ਮਨੁੱਖਾਂ ਦੁਆਰਾ ਰੱਦ ਦਿੱਤਾ ਗਿਆ ਪਰ ਪਰਮੇਸ਼ਵਰ ਦੁਆਰਾ ਚੁਣਿਆ ਹੋਇਆ ਅਤੇ ਉਸ ਲਈ ਕੀਮਤੀ ਹੈ।
5ਤੁਸੀਂ ਵੀ ਜਿਉਂਦੇ ਪੱਥਰਾਂ ਵਾਂਗ, ਇੱਕ ਆਤਮਿਕ ਘਰ ਬਣਦੇ ਜਾਂਦੇ ਹੋ, ਤਾਂ ਕਿ ਜਾਜਕਾਂ ਦੀ ਪਵਿੱਤਰ ਮੰਡਲੀ ਬਣੋ ਤਾਂ ਜੋ ਉਹ ਆਤਮਿਕ ਬਲੀਦਾਨ ਚੜਾਓ, ਜਿਹੜੇ ਯਿਸ਼ੂ ਮਸੀਹ ਦੇ ਦੁਆਰਾ ਪਰਮੇਸ਼ਵਰ ਨੂੰ ਚੰਗੇ ਲੱਗਦੇ ਹਨ।
6ਪਵਿੱਤਰ ਸ਼ਾਸਤਰ ਇਹ ਆਖਦਾ ਹੈ: “ਦੇਖੋ, ਮੈਂ ਸੀਯੋਨ ਵਿੱਚ ਇੱਕ ਪੱਥਰ ਰੱਖਦਾ ਹਾਂ, ਇੱਕ ਚੁਣਿਆ ਅਤੇ ਕੀਮਤੀ ਖੂੰਜੇ ਦਾ ਪੱਥਰ, ਅਤੇ ਜਿਹੜਾ ਵੀ ਉਸ ਉੱਤੇ ਭਰੋਸਾ ਰੱਖਦਾ ਹੈ ਕਦੇ ਸ਼ਰਮਿੰਦਾ ਨਾ ਹੋਵੇਗਾ।”
7ਹੁਣ ਤੁਹਾਡੇ ਵਿਚੋਂ ਜਿਹੜੇ ਵਿਸ਼ਵਾਸ ਕਰਦੇ ਹਨ, ਉਹਨਾਂ ਲਈ ਇਹ ਪੱਥਰ ਕੀਮਤੀ ਹੈ। ਪਰ ਜਿਹੜੇ ਵਿਸ਼ਵਾਸ ਨਹੀਂ ਕਰਦੇ, “ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਰੱਦ ਕੀਤਾ ਸੀ, ਉਹੀ ਖੂੰਜੇ ਦਾ ਪੱਥਰ ਬਣ ਗਿਆ ਹੈ,”
8ਅਤੇ, “ਇੱਕ ਪੱਥਰ ਜਿਸ ਕਾਰਨ ਲੋਕ ਠੋਕਰ ਖਾਣਗੇ ਅਤੇ ਇੱਕ ਚੱਟਾਨ ਜਿਸ ਕਾਰਨ ਉਹ ਡਿੱਗਣਗੇ।” ਉਹ ਠੋਕਰ ਖਾਣਗੇ ਕਿਉਂਕਿ ਉਹ ਬਚਨ ਦੀ ਅਣ-ਆਗਿਆਕਾਰੀ ਕਰਦੇ ਹਨ, ਜਿਸ ਦੇ ਲਈ ਉਹ ਠਹਿਰਾਏ ਵੀ ਗਏ ਸਨ।