1 ਪਤਰਸ 2

ਹੁਣ ਤੁਹਾਡੇ ਵਿਚੋਂ ਜਿਹੜੇ ਵਿਸ਼ਵਾਸ ਕਰਦੇ ਹਨ, ਉਹਨਾਂ ਲਈ ਇਹ ਪੱਥਰ ਕੀਮਤੀ ਹੈ। ਪਰ ਜਿਹੜੇ ਵਿਸ਼ਵਾਸ ਨਹੀਂ ਕਰਦੇ, “ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਰੱਦ ਕੀਤਾ ਸੀ, ਉਹੀ ਖੂੰਜੇ ਦਾ ਪੱਥਰ ਬਣ ਗਿਆ ਹੈ,”

1 Peter 2:7 (UKJV) Unto you therefore which believe he is precious: but unto them which be disobedient, the stone which the builders disallowed, the same is made the head of the corner,

5ਤੁਸੀਂ ਵੀ ਜਿਉਂਦੇ ਪੱਥਰਾਂ ਵਾਂਗ, ਇੱਕ ਆਤਮਿਕ ਘਰ ਬਣਦੇ ਜਾਂਦੇ ਹੋ, ਤਾਂ ਕਿ ਜਾਜਕਾਂ ਦੀ ਪਵਿੱਤਰ ਮੰਡਲੀ ਬਣੋ ਤਾਂ ਜੋ ਉਹ ਆਤਮਿਕ ਬਲੀਦਾਨ ਚੜਾਓ, ਜਿਹੜੇ ਯਿਸ਼ੂ ਮਸੀਹ ਦੇ ਦੁਆਰਾ ਪਰਮੇਸ਼ਵਰ ਨੂੰ ਚੰਗੇ ਲੱਗਦੇ ਹਨ।

6ਪਵਿੱਤਰ ਸ਼ਾਸਤਰ ਇਹ ਆਖਦਾ ਹੈ: “ਦੇਖੋ, ਮੈਂ ਸੀਯੋਨ ਵਿੱਚ ਇੱਕ ਪੱਥਰ ਰੱਖਦਾ ਹਾਂ, ਇੱਕ ਚੁਣਿਆ ਅਤੇ ਕੀਮਤੀ ਖੂੰਜੇ ਦਾ ਪੱਥਰ, ਅਤੇ ਜਿਹੜਾ ਵੀ ਉਸ ਉੱਤੇ ਭਰੋਸਾ ਰੱਖਦਾ ਹੈ ਕਦੇ ਸ਼ਰਮਿੰਦਾ ਨਾ ਹੋਵੇਗਾ।”

7ਹੁਣ ਤੁਹਾਡੇ ਵਿਚੋਂ ਜਿਹੜੇ ਵਿਸ਼ਵਾਸ ਕਰਦੇ ਹਨ, ਉਹਨਾਂ ਲਈ ਇਹ ਪੱਥਰ ਕੀਮਤੀ ਹੈ। ਪਰ ਜਿਹੜੇ ਵਿਸ਼ਵਾਸ ਨਹੀਂ ਕਰਦੇ, “ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਰੱਦ ਕੀਤਾ ਸੀ, ਉਹੀ ਖੂੰਜੇ ਦਾ ਪੱਥਰ ਬਣ ਗਿਆ ਹੈ,”

8ਅਤੇ, “ਇੱਕ ਪੱਥਰ ਜਿਸ ਕਾਰਨ ਲੋਕ ਠੋਕਰ ਖਾਣਗੇ ਅਤੇ ਇੱਕ ਚੱਟਾਨ ਜਿਸ ਕਾਰਨ ਉਹ ਡਿੱਗਣਗੇ।” ਉਹ ਠੋਕਰ ਖਾਣਗੇ ਕਿਉਂਕਿ ਉਹ ਬਚਨ ਦੀ ਅਣ-ਆਗਿਆਕਾਰੀ ਕਰਦੇ ਹਨ, ਜਿਸ ਦੇ ਲਈ ਉਹ ਠਹਿਰਾਏ ਵੀ ਗਏ ਸਨ।

9ਪਰ ਤੁਸੀਂ ਇੱਕ ਚੁਣੇ ਹੋਏ ਲੋਕ, ਜਾਜਕਾਂ ਦੀ ਸ਼ਾਹੀ ਮੰਡਲੀ, ਇੱਕ ਪਵਿੱਤਰ ਕੌਮ, ਪਰਮੇਸ਼ਵਰ ਦੀ ਖਾਸ ਪਰਜਾ ਹੋ, ਤਾਂ ਜੋ ਤੁਸੀਂ ਪਰਮੇਸ਼ਵਰ ਦੀ ਉਸਤਤ ਦਾ ਐਲਾਨ ਕਰ ਸਕੋਂ ਜਿਸ ਨੇ ਤੁਹਾਨੂੰ ਹਨੇਰੇ ਤੋਂ ਬਾਹਰ ਉਸ ਦੇ ਸ਼ਾਨਦਾਰ ਚਾਨਣ ਵਿੱਚ ਬੁਲਾਇਆ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.