1 ਪਤਰਸ 2

ਅਤੇ, “ਇੱਕ ਪੱਥਰ ਜਿਸ ਕਾਰਨ ਲੋਕ ਠੋਕਰ ਖਾਣਗੇ ਅਤੇ ਇੱਕ ਚੱਟਾਨ ਜਿਸ ਕਾਰਨ ਉਹ ਡਿੱਗਣਗੇ।” ਉਹ ਠੋਕਰ ਖਾਣਗੇ ਕਿਉਂਕਿ ਉਹ ਬਚਨ ਦੀ ਅਣ-ਆਗਿਆਕਾਰੀ ਕਰਦੇ ਹਨ, ਜਿਸ ਦੇ ਲਈ ਉਹ ਠਹਿਰਾਏ ਵੀ ਗਏ ਸਨ।

1 Peter 2:8 (UKJV) And a stone of stumbling, and a rock of offence, even to them which stumble at the word, being disobedient: unto which also they were appointed.

6ਪਵਿੱਤਰ ਸ਼ਾਸਤਰ ਇਹ ਆਖਦਾ ਹੈ: “ਦੇਖੋ, ਮੈਂ ਸੀਯੋਨ ਵਿੱਚ ਇੱਕ ਪੱਥਰ ਰੱਖਦਾ ਹਾਂ, ਇੱਕ ਚੁਣਿਆ ਅਤੇ ਕੀਮਤੀ ਖੂੰਜੇ ਦਾ ਪੱਥਰ, ਅਤੇ ਜਿਹੜਾ ਵੀ ਉਸ ਉੱਤੇ ਭਰੋਸਾ ਰੱਖਦਾ ਹੈ ਕਦੇ ਸ਼ਰਮਿੰਦਾ ਨਾ ਹੋਵੇਗਾ।”

7ਹੁਣ ਤੁਹਾਡੇ ਵਿਚੋਂ ਜਿਹੜੇ ਵਿਸ਼ਵਾਸ ਕਰਦੇ ਹਨ, ਉਹਨਾਂ ਲਈ ਇਹ ਪੱਥਰ ਕੀਮਤੀ ਹੈ। ਪਰ ਜਿਹੜੇ ਵਿਸ਼ਵਾਸ ਨਹੀਂ ਕਰਦੇ, “ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਰੱਦ ਕੀਤਾ ਸੀ, ਉਹੀ ਖੂੰਜੇ ਦਾ ਪੱਥਰ ਬਣ ਗਿਆ ਹੈ,”

8ਅਤੇ, “ਇੱਕ ਪੱਥਰ ਜਿਸ ਕਾਰਨ ਲੋਕ ਠੋਕਰ ਖਾਣਗੇ ਅਤੇ ਇੱਕ ਚੱਟਾਨ ਜਿਸ ਕਾਰਨ ਉਹ ਡਿੱਗਣਗੇ।” ਉਹ ਠੋਕਰ ਖਾਣਗੇ ਕਿਉਂਕਿ ਉਹ ਬਚਨ ਦੀ ਅਣ-ਆਗਿਆਕਾਰੀ ਕਰਦੇ ਹਨ, ਜਿਸ ਦੇ ਲਈ ਉਹ ਠਹਿਰਾਏ ਵੀ ਗਏ ਸਨ।

9ਪਰ ਤੁਸੀਂ ਇੱਕ ਚੁਣੇ ਹੋਏ ਲੋਕ, ਜਾਜਕਾਂ ਦੀ ਸ਼ਾਹੀ ਮੰਡਲੀ, ਇੱਕ ਪਵਿੱਤਰ ਕੌਮ, ਪਰਮੇਸ਼ਵਰ ਦੀ ਖਾਸ ਪਰਜਾ ਹੋ, ਤਾਂ ਜੋ ਤੁਸੀਂ ਪਰਮੇਸ਼ਵਰ ਦੀ ਉਸਤਤ ਦਾ ਐਲਾਨ ਕਰ ਸਕੋਂ ਜਿਸ ਨੇ ਤੁਹਾਨੂੰ ਹਨੇਰੇ ਤੋਂ ਬਾਹਰ ਉਸ ਦੇ ਸ਼ਾਨਦਾਰ ਚਾਨਣ ਵਿੱਚ ਬੁਲਾਇਆ ਹੈ।

10ਪਹਿਲਾਂ ਤਾਂ ਤੁਸੀਂ ਪਰਜਾ ਹੀ ਨਹੀਂ ਸੀ, ਪਰ ਹੁਣ ਤੁਸੀਂ ਪਰਮੇਸ਼ਵਰ ਦੀ ਪਰਜਾ ਬਣ ਗਏ ਹੋ; ਇੱਕ ਵਾਰ ਤੁਹਾਡੇ ਉੱਤੇ ਤਰਸ ਨਹੀਂ ਕੀਤਾ ਗਿਆ ਸੀ ਪਰ ਹੁਣ ਤੁਹਾਡੇ ਉੱਤੇ ਦਯਾ ਕੀਤੀ ਗਈ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.