8ਅੰਤ ਵਿੱਚ, ਤੁਸੀਂ ਸਾਰੇ ਇੱਕ ਸੋਚ ਵਾਲੇ ਹੋਵੋ, ਹਮਦਰਦ ਬਣੋ, ਇੱਕ-ਦੂਜੇ ਨਾਲ ਪਿਆਰ ਕਰੋ, ਦਇਆਵਾਨ ਅਤੇ ਨਿਮਰ ਬਣੋ।
9ਬੁਰਾਈ ਦਾ ਬਦਲਾ ਬੁਰਾਈ ਨਾਲ ਨਾ ਲਵੋ ਜਾਂ ਬਦਨਾਮੀ ਦੇ ਬਦਲੇ ਬਦਨਾਮੀ ਨਾ ਕਰੋ। ਇਸ ਲਈ, ਬੁਰਾਈ ਦੇ ਬਦਲੇ ਬਰਕਤ ਦਿਓ, ਕਿਉਂਕਿ ਤੁਹਾਨੂੰ ਇਸ ਲਈ ਬੁਲਾਇਆ ਗਿਆ ਤਾਂ ਜੋ ਤੁਸੀਂ ਬਰਕਤ ਦੇ ਵਾਰਸ ਬਣੋ।
10ਕਿਉਂਕਿ ਜਿਵੇਂ ਪਵਿੱਤਰ ਸ਼ਾਸਤਰ ਆਖਦਾ ਹੈ, “ਜਿਹੜਾ ਵੀ ਜ਼ਿੰਦਗੀ ਨੂੰ ਪਿਆਰ ਕਰਨਾ ਅਤੇ ਭਲੇ ਦਿਨ ਦੇਖਣਾ ਚਾਹੁੰਦਾ ਹੈ ਉਹ ਆਪਣੀ ਜੀਭ ਨੂੰ ਬੁਰਾਈ ਤੋਂ ਬਚਾਏ ਰੱਖੇ ਅਤੇ ਆਪਣੇ ਬੁੱਲ੍ਹਾਂ ਨੂੰ ਛੱਲ-ਕਪਟ ਬੋਲਣ ਤੋਂ ਰੋਕ ਲਵੇ।
11ਉਨ੍ਹਾਂ ਨੂੰ ਬੁਰਾਈ ਤੋਂ ਮੁੜ ਕੇ ਅਤੇ ਭਲੇ ਕੰਮ ਕਰਨੇ ਚਾਹੀਦੇ ਹਨ; ਉਨ੍ਹਾਂ ਨੂੰ ਸ਼ਾਂਤੀ ਦੀ ਭਾਲ ਕਰਨੀ ਚਾਹੀਦੀ ਹੈ ਅਤੇ ਇਸ ਦਾ ਪਿੱਛਾ ਕਰਨਾ ਚਾਹੀਦਾ ਹੈ।
12ਕਿਉਂ ਜੋ ਪ੍ਰਭੂ ਦੀਆਂ ਅੱਖਾਂ ਧਰਮੀ ਲੋਕਾਂ ਉੱਤੇ ਹਨ ਅਤੇ ਉਸ ਦੇ ਕੰਨ ਧਿਆਨ ਦੇ ਨਾਲ ਉਨ੍ਹਾਂ ਦੀ ਪ੍ਰਾਰਥਨਾ ਦੇ ਵੱਲ ਲੱਗੇ ਰਹਿੰਦੇ ਹਨ, ਪਰ ਪ੍ਰਭੂ ਦਾ ਚਿਹਰਾ ਉਨ੍ਹਾਂ ਲੋਕਾਂ ਦੇ ਵਿਰੁੱਧ ਹੈ ਜੋ ਬੁਰਾਈ ਕਰਦੇ ਹਨ।”