1 ਪਤਰਸ 3

ਕਿਉਂਕਿ ਮਸੀਹ ਨੇ ਵੀ ਇੱਕ ਵਾਰ ਪਾਪਾਂ ਲਈ ਦੁੱਖ ਝੱਲਿਆ, ਧਰਮੀ ਨੇ ਕੁਧਰਮੀਆਂ ਲਈ, ਸਾਨੂੰ ਪਰਮੇਸ਼ਵਰ ਦੇ ਕੋਲ ਲਿਆਉਣ ਲਈ। ਉਹ ਸਰੀਰ ਵਿੱਚ ਮਾਰਿਆ ਗਿਆ ਪਰ ਆਤਮਾ ਵਿੱਚ ਜਿਉਂਦਾ ਕੀਤਾ ਗਿਆ।

1 Peter 3:18 (UKJV) For Christ also has once suffered for sins, the just for the unjust, that he might bring us to God, being put to death in the flesh, but quickened by the Spirit:

16ਆਪਣੀ ਜ਼ਮੀਰ ਨੂੰ ਸਾਫ਼ ਰੱਖੋ, ਤਾਂ ਜੋ ਉਹ ਜਿਹੜੇ ਮਸੀਹ ਵਿੱਚ ਤੁਹਾਡੇ ਚੰਗੇ ਵਿਵਹਾਰ ਦੇ ਵਿਰੁੱਧ ਗਲਤ ਬੋਲਦੇ ਹਨ ਆਪਣੀ ਨਿੰਦਿਆ ਤੋਂ ਸ਼ਰਮਿੰਦਾ ਹੋਣ।

17ਕਿਉਂਕਿ ਜੇ ਪਰਮੇਸ਼ਵਰ ਦੀ ਮਰਜ਼ੀ ਹੋਵੇ, ਬੁਰਾਈ ਕਰਨ ਨਾਲੋਂ ਭਲਿਆਈ ਕਰਨ ਲਈ ਦੁੱਖ ਝੱਲਣਾ ਬਿਹਤਰ ਹੈ।

18ਕਿਉਂਕਿ ਮਸੀਹ ਨੇ ਵੀ ਇੱਕ ਵਾਰ ਪਾਪਾਂ ਲਈ ਦੁੱਖ ਝੱਲਿਆ, ਧਰਮੀ ਨੇ ਕੁਧਰਮੀਆਂ ਲਈ, ਸਾਨੂੰ ਪਰਮੇਸ਼ਵਰ ਦੇ ਕੋਲ ਲਿਆਉਣ ਲਈ। ਉਹ ਸਰੀਰ ਵਿੱਚ ਮਾਰਿਆ ਗਿਆ ਪਰ ਆਤਮਾ ਵਿੱਚ ਜਿਉਂਦਾ ਕੀਤਾ ਗਿਆ।

19ਜ਼ਿੰਦਾ ਹੋਣ ਤੋਂ ਬਾਅਦ, ਉਸ ਨੇ ਜਾ ਕੇ ਕੈਦੀ ਆਤਮਾਵਾਂ ਨੂੰ ਪ੍ਰਚਾਰ ਕੀਤਾ

20ਉਨ੍ਹਾਂ ਲੋਕਾਂ ਲਈ ਜੋ ਬਹੁਤ ਪਹਿਲਾਂ ਅਣ-ਆਗਿਆਕਾਰ ਸਨ ਜਦੋਂ ਪਰਮੇਸ਼ਵਰ ਨੋਹ ਦੇ ਦਿਨਾਂ ਵਿੱਚ ਸਬਰ ਨਾਲ ਉਡੀਕ ਕਰਦਾ ਸੀ। ਜਿਸ ਵੇਲੇ ਕਿਸ਼ਤੀ ਬਣਾਈ ਜਾ ਰਹੀ ਸੀ ਜਿਸ ਦੇ ਵਿੱਚ ਸਿਰਫ ਅੱਠ ਲੋਕ ਸਨ, ਜੋ ਪਾਣੀ ਤੋਂ ਬਚ ਗਏ ਸਨ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.