1 ਪਤਰਸ 3

ਉਨ੍ਹਾਂ ਲੋਕਾਂ ਲਈ ਜੋ ਬਹੁਤ ਪਹਿਲਾਂ ਅਣ-ਆਗਿਆਕਾਰ ਸਨ ਜਦੋਂ ਪਰਮੇਸ਼ਵਰ ਨੋਹ ਦੇ ਦਿਨਾਂ ਵਿੱਚ ਸਬਰ ਨਾਲ ਉਡੀਕ ਕਰਦਾ ਸੀ। ਜਿਸ ਵੇਲੇ ਕਿਸ਼ਤੀ ਬਣਾਈ ਜਾ ਰਹੀ ਸੀ ਜਿਸ ਦੇ ਵਿੱਚ ਸਿਰਫ ਅੱਠ ਲੋਕ ਸਨ, ਜੋ ਪਾਣੀ ਤੋਂ ਬਚ ਗਏ ਸਨ,

1 Peter 3:20 (UKJV) Which sometime were disobedient, when once the longsuffering of God waited in the days of Noah, while the ark was a preparing, wherein few, that is, eight souls were saved by water.

18ਕਿਉਂਕਿ ਮਸੀਹ ਨੇ ਵੀ ਇੱਕ ਵਾਰ ਪਾਪਾਂ ਲਈ ਦੁੱਖ ਝੱਲਿਆ, ਧਰਮੀ ਨੇ ਕੁਧਰਮੀਆਂ ਲਈ, ਸਾਨੂੰ ਪਰਮੇਸ਼ਵਰ ਦੇ ਕੋਲ ਲਿਆਉਣ ਲਈ। ਉਹ ਸਰੀਰ ਵਿੱਚ ਮਾਰਿਆ ਗਿਆ ਪਰ ਆਤਮਾ ਵਿੱਚ ਜਿਉਂਦਾ ਕੀਤਾ ਗਿਆ।

19ਜ਼ਿੰਦਾ ਹੋਣ ਤੋਂ ਬਾਅਦ, ਉਸ ਨੇ ਜਾ ਕੇ ਕੈਦੀ ਆਤਮਾਵਾਂ ਨੂੰ ਪ੍ਰਚਾਰ ਕੀਤਾ

20ਉਨ੍ਹਾਂ ਲੋਕਾਂ ਲਈ ਜੋ ਬਹੁਤ ਪਹਿਲਾਂ ਅਣ-ਆਗਿਆਕਾਰ ਸਨ ਜਦੋਂ ਪਰਮੇਸ਼ਵਰ ਨੋਹ ਦੇ ਦਿਨਾਂ ਵਿੱਚ ਸਬਰ ਨਾਲ ਉਡੀਕ ਕਰਦਾ ਸੀ। ਜਿਸ ਵੇਲੇ ਕਿਸ਼ਤੀ ਬਣਾਈ ਜਾ ਰਹੀ ਸੀ ਜਿਸ ਦੇ ਵਿੱਚ ਸਿਰਫ ਅੱਠ ਲੋਕ ਸਨ, ਜੋ ਪਾਣੀ ਤੋਂ ਬਚ ਗਏ ਸਨ,

21ਅਤੇ ਇਹ ਪਾਣੀ ਬਪਤਿਸਮੇ ਦਾ ਪ੍ਰਤੀਕ ਹੈ ਜੋ ਹੁਣ ਤੁਹਾਨੂੰ ਵੀ ਬਚਾਉਂਦਾ ਹੈ ਇਹ ਸਰੀਰ ਦੀ ਮੈਲ਼ ਧੋਣਾ ਨਹੀਂ, ਪਰ ਪਰਮੇਸ਼ਵਰ ਪ੍ਰਤੀ ਸਾਫ਼ ਜ਼ਮੀਰ ਦੀ ਵਚਨਬੱਧਤਾ ਹੈ। ਇਹ ਤੁਹਾਨੂੰ ਯਿਸ਼ੂ ਮਸੀਹ ਦੇ ਪੁਨਰ-ਉਥਾਨ ਦੁਆਰਾ ਬਚਾਉਂਦਾ ਹੈ,

22ਜਿਹੜਾ ਸਵਰਗ ਵਿੱਚ ਜਾ ਕੇ ਪਰਮੇਸ਼ਵਰ ਦੇ ਸੱਜੇ ਹੱਥ ਹੈ, ਦੂਤ ਅਤੇ ਅਧਿਕਾਰ ਰੱਖਣ ਵਾਲੇ, ਸਮਰੱਥਾ ਰੱਖਣ ਵਾਲੇ ਉਸ ਦੇ ਅਧੀਨ ਕੀਤੇ ਗਏ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.