20ਉਨ੍ਹਾਂ ਲੋਕਾਂ ਲਈ ਜੋ ਬਹੁਤ ਪਹਿਲਾਂ ਅਣ-ਆਗਿਆਕਾਰ ਸਨ ਜਦੋਂ ਪਰਮੇਸ਼ਵਰ ਨੋਹ ਦੇ ਦਿਨਾਂ ਵਿੱਚ ਸਬਰ ਨਾਲ ਉਡੀਕ ਕਰਦਾ ਸੀ। ਜਿਸ ਵੇਲੇ ਕਿਸ਼ਤੀ ਬਣਾਈ ਜਾ ਰਹੀ ਸੀ ਜਿਸ ਦੇ ਵਿੱਚ ਸਿਰਫ ਅੱਠ ਲੋਕ ਸਨ, ਜੋ ਪਾਣੀ ਤੋਂ ਬਚ ਗਏ ਸਨ,
21ਅਤੇ ਇਹ ਪਾਣੀ ਬਪਤਿਸਮੇ ਦਾ ਪ੍ਰਤੀਕ ਹੈ ਜੋ ਹੁਣ ਤੁਹਾਨੂੰ ਵੀ ਬਚਾਉਂਦਾ ਹੈ ਇਹ ਸਰੀਰ ਦੀ ਮੈਲ਼ ਧੋਣਾ ਨਹੀਂ, ਪਰ ਪਰਮੇਸ਼ਵਰ ਪ੍ਰਤੀ ਸਾਫ਼ ਜ਼ਮੀਰ ਦੀ ਵਚਨਬੱਧਤਾ ਹੈ। ਇਹ ਤੁਹਾਨੂੰ ਯਿਸ਼ੂ ਮਸੀਹ ਦੇ ਪੁਨਰ-ਉਥਾਨ ਦੁਆਰਾ ਬਚਾਉਂਦਾ ਹੈ,
22ਜਿਹੜਾ ਸਵਰਗ ਵਿੱਚ ਜਾ ਕੇ ਪਰਮੇਸ਼ਵਰ ਦੇ ਸੱਜੇ ਹੱਥ ਹੈ, ਦੂਤ ਅਤੇ ਅਧਿਕਾਰ ਰੱਖਣ ਵਾਲੇ, ਸਮਰੱਥਾ ਰੱਖਣ ਵਾਲੇ ਉਸ ਦੇ ਅਧੀਨ ਕੀਤੇ ਗਏ ਹਨ।