1 ਪਤਰਸ 3

ਇਸ ਦੀ ਬਜਾਏ, ਪਰ ਇਹ ਤੁਹਾਡੀ ਅੰਦਰੂਨੀ ਸਵੈ ਸੁੰਦਰਤਾ ਹੋਣੀ ਚਾਹੀਦੀ ਹੈ, ਇੱਕ ਕੋਮਲ ਅਤੇ ਸ਼ਾਂਤ ਆਤਮਾ ਦੀ ਅਟੁੱਟ ਸੁੰਦਰਤਾ, ਜੋ ਕਿ ਪਰਮੇਸ਼ਵਰ ਦੀ ਨਜ਼ਰ ਵਿੱਚ ਬਹੁਤ ਹੀ ਵੱਡੇ ਮੁੱਲ ਦੀ ਹੈ।

1 Peter 3:4 (UKJV) But let it be the hidden man of the heart, in that which is not corruptible, even the ornament of a meek and quiet spirit, which is in the sight of God of great price.

2ਜਦੋਂ ਉਹ ਤੁਹਾਡੇ ਜੀਵਨ ਦੀ ਸ਼ੁੱਧਤਾ ਅਤੇ ਜ਼ਿੰਦਗੀ ਦੇ ਅਦਬ ਨੂੰ ਦੇਖਦੇ ਹਨ।

3ਤੁਹਾਡੀ ਸੁੰਦਰਤਾ ਬਾਹਰੀ ਸਜਾਵਟ ਤੋਂ ਨਾ ਹੋਏ, ਜਿਵੇਂ ਕਿ ਸਿਰ ਦੇ ਵਾਲ਼ ਗੁੰਦਣੇ ਅਤੇ ਸੋਨੇ ਦੇ ਗਹਿਣੇ ਪਾਉਣਾ ਜਾਂ ਵਧੀਆ ਕੱਪੜੇ ਪਹਿਨਣ ਦੇ ਨਾਲ ਦਿਖਾਵਟੀ ਨਾ ਹੋਵੇ।

4ਇਸ ਦੀ ਬਜਾਏ, ਪਰ ਇਹ ਤੁਹਾਡੀ ਅੰਦਰੂਨੀ ਸਵੈ ਸੁੰਦਰਤਾ ਹੋਣੀ ਚਾਹੀਦੀ ਹੈ, ਇੱਕ ਕੋਮਲ ਅਤੇ ਸ਼ਾਂਤ ਆਤਮਾ ਦੀ ਅਟੁੱਟ ਸੁੰਦਰਤਾ, ਜੋ ਕਿ ਪਰਮੇਸ਼ਵਰ ਦੀ ਨਜ਼ਰ ਵਿੱਚ ਬਹੁਤ ਹੀ ਵੱਡੇ ਮੁੱਲ ਦੀ ਹੈ।

5ਇਸ ਲਈ ਪਿਛਲੇ ਸਮੇਂ ਦੀਆਂ ਪਵਿੱਤਰ ਔਰਤਾਂ ਜਿਹੜੀਆਂ ਪਰਮੇਸ਼ਵਰ ਵਿੱਚ ਆਪਣੀ ਉਮੀਦ ਰੱਖਦੀਆਂ ਸਨ ਆਪਣੇ ਆਪ ਨੂੰ ਆਪਣੇ ਪਤੀਆਂ ਦੇ ਅਧੀਨ ਰੱਖ ਕੇ ਸ਼ਿੰਗਾਰਦੀਆਂ ਸਨ।

6ਸਾਰਾਹ ਵਾਂਗ, ਜੋ ਅਬਰਾਹਾਮ ਦੀ ਗੱਲ ਮੰਨ ਦੀ ਸੀ ਅਤੇ ਉਸ ਨੂੰ ਆਪਣਾ ਮਾਲਕ ਆਖਦੀ ਸੀ। ਤੁਸੀਂ ਉਸ ਦੀਆਂ ਧੀਆਂ ਹੋ ਜੇ ਤੁਸੀਂ ਸਹੀ ਕੰਮ ਕਰੋ ਅਤੇ ਡਰ ਨੂੰ ਆਪਣੀ ਜ਼ਿੰਦਗੀ ਵਿੱਚ ਰਾਹ ਨਾ ਦਿਓ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.