9ਇੱਕ-ਦੂਜੇ ਨੂੰ ਬੁੜ-ਬੁੜ ਕੀਤੇ ਬਗੈਰ ਪ੍ਰਾਹੁਣਚਾਰੀ ਕਰੋ।
10ਤੁਹਾਡੇ ਵਿੱਚੋਂ ਹਰੇਕ ਨੂੰ ਦੂਜਿਆਂ ਦੀ ਸੇਵਾ ਕਰਨ ਲਈ ਜੋ ਵੀ ਉਪਹਾਰ ਪ੍ਰਾਪਤ ਹੋਇਆ ਹੈ, ਉਸ ਦੀ ਵਰਤੋਂ ਕਰਨੀ ਚਾਹੀਦੀ ਹੈ, ਜਿਵੇਂ ਕਿ ਪਰਮੇਸ਼ਵਰ ਦੀ ਕਿਰਪਾ ਦੇ ਵਫ਼ਾਦਾਰ ਸੇਵਕ ਨੂੰ ਵੱਖ-ਵੱਖ ਰੂਪਾਂ ਵਿੱਚ ਉੱਚਿਤ ਹੈ
11ਜੇ ਕੋਈ ਗੱਲ ਕਰੇ ਤਾਂ ਉਹ ਪਰਮੇਸ਼ਵਰ ਦੇ ਬਚਨ ਅਨੁਸਾਰ ਕਰੇ, ਜੇ ਕੋਈ ਟਹਿਲ ਸੇਵਾ ਕਰੇ ਤਾਂ ਉਹ ਸਮਰੱਥਾ ਦੇ ਅਨੁਸਾਰ ਕਰੇ ਜੋ ਪਰਮੇਸ਼ਵਰ ਦਿੰਦਾ ਹੈ, ਤਾਂ ਜੋ ਸਾਰੀਆਂ ਗੱਲਾਂ ਵਿੱਚ ਯਿਸ਼ੂ ਮਸੀਹ ਰਾਹੀਂ ਪਰਮੇਸ਼ਵਰ ਦੀ ਉਸਤਤ ਕੀਤੀ ਜਾ ਸਕੇ। ਜਿਸ ਦੀ ਮਹਿਮਾ ਅਤੇ ਸ਼ਕਤੀ ਸਦਾ ਅਤੇ ਸਦਾ ਲਈ ਹੈ। ਆਮੀਨ।
12ਹੇ ਪਿਆਰੇ ਮਿੱਤਰੋ, ਜਿਹੜਾ ਬਿਪਤਾ ਦਾ ਲਾਂਬੂ ਤੁਹਾਨੂੰ ਪਰਖ ਕਰਨ ਲਈ ਤੁਹਾਡੇ ਉੱਤੇ ਪਿਆ ਹੈ ਉਸ ਤੋਂ ਹੈਰਾਨ ਨਾ ਹੋਵੋ, ਜਿਵੇਂ ਕਿ ਤੁਹਾਡੇ ਨਾਲ ਕੁਝ ਅਜੀਬ ਵਾਪਰ ਰਿਹਾ ਹੈ।
13ਪਰ ਜਿੰਨਾ ਤੁਸੀਂ ਮਸੀਹ ਦੇ ਦੁੱਖਾਂ ਵਿੱਚ ਹਿੱਸਾ ਲੈਂਦੇ ਹੋ ਉਸ ਵਿੱਚ ਆਨੰਦ ਹੋਵੋ, ਤਾਂ ਜੋ ਉਸ ਦੀ ਮਹਿਮਾ ਪ੍ਰਗਟ ਹੋਣ ਤੇ ਤੁਸੀਂ ਬਹੁਤ ਖੁਸ਼ ਹੋਵੋ।