13ਪਰ ਜਿੰਨਾ ਤੁਸੀਂ ਮਸੀਹ ਦੇ ਦੁੱਖਾਂ ਵਿੱਚ ਹਿੱਸਾ ਲੈਂਦੇ ਹੋ ਉਸ ਵਿੱਚ ਆਨੰਦ ਹੋਵੋ, ਤਾਂ ਜੋ ਉਸ ਦੀ ਮਹਿਮਾ ਪ੍ਰਗਟ ਹੋਣ ਤੇ ਤੁਸੀਂ ਬਹੁਤ ਖੁਸ਼ ਹੋਵੋ।
14ਜੇ ਮਸੀਹ ਦੇ ਨਾਮ ਦੇ ਕਾਰਨ ਤੁਹਾਡੀ ਬੇਇੱਜ਼ਤੀ ਕੀਤੀ ਜਾਂਦੀ ਹੈ, ਤਾਂ ਤੁਸੀਂ ਧੰਨ ਹੋ, ਕਿਉਂਕਿ ਮਹਿਮਾ ਅਤੇ ਪਰਮੇਸ਼ਵਰ ਦਾ ਆਤਮਾ ਤੁਹਾਡੇ ਉੱਤੇ ਟਿਕਿਆਂ ਹੋਇਆ ਹੈ।
15ਪਰ ਇਸ ਤਰ੍ਹਾਂ ਨਾ ਹੋਵੇ ਜੋ ਤੁਹਾਡੇ ਵਿੱਚੋਂ ਕੋਈ ਕਾਤਲ ਜਾਂ ਚੋਰ ਜਾਂ ਕਿਸੇ ਹੋਰ ਕਿਸਮ ਦੇ ਅਪਰਾਧ ਜਾਂ ਹੋਰਨਾਂ ਦੇ ਕੰਮਾਂ ਵਿੱਚ ਲੱਤ ਫਸਾਉਣ ਵਾਲਾ ਹੋ ਕੇ ਦੁੱਖ ਪਾਵੇ
16ਹਾਲਾਂਕਿ, ਜੇ ਤੁਸੀਂ ਇੱਕ ਮਸੀਹ ਹੋਣ ਦੇ ਕਾਰਨ ਦੁੱਖ ਝੱਲ ਰਹੇ ਹੋ, ਤਾਂ ਸ਼ਰਮਿੰਦਾ ਨਾ ਹੋਵੋ, ਪਰ ਇਸ ਨਾਮ ਦੇ ਕਾਰਨ ਪਰਮੇਸ਼ਵਰ ਦੀ ਉਸਤਤ ਕਰੋ।
17ਕਿਉਂਕਿ ਜੋ ਸਮਾਂ ਆ ਪਹੁੰਚਿਆ ਕਿ ਪਰਮੇਸ਼ਵਰ ਦੇ ਘਰਾਣੇ ਤੋਂ ਨਿਆਂ ਸ਼ੁਰੂ ਹੋਵੇ; ਅਤੇ ਜੇ ਇਹ ਸਾਡੇ ਤੋਂ ਸ਼ੁਰੂ ਹੁੰਦਾ ਹੈ, ਤਾਂ ਉਹਨਾਂ ਦਾ ਅੰਤ ਕੀ ਹੋਵੇਗਾ ਜੋ ਪਰਮੇਸ਼ਵਰ ਦੀ ਖੁਸ਼ਖ਼ਬਰੀ ਨੂੰ ਨਹੀਂ ਮੰਨਦੇ?