16ਹਾਲਾਂਕਿ, ਜੇ ਤੁਸੀਂ ਇੱਕ ਮਸੀਹ ਹੋਣ ਦੇ ਕਾਰਨ ਦੁੱਖ ਝੱਲ ਰਹੇ ਹੋ, ਤਾਂ ਸ਼ਰਮਿੰਦਾ ਨਾ ਹੋਵੋ, ਪਰ ਇਸ ਨਾਮ ਦੇ ਕਾਰਨ ਪਰਮੇਸ਼ਵਰ ਦੀ ਉਸਤਤ ਕਰੋ।
17ਕਿਉਂਕਿ ਜੋ ਸਮਾਂ ਆ ਪਹੁੰਚਿਆ ਕਿ ਪਰਮੇਸ਼ਵਰ ਦੇ ਘਰਾਣੇ ਤੋਂ ਨਿਆਂ ਸ਼ੁਰੂ ਹੋਵੇ; ਅਤੇ ਜੇ ਇਹ ਸਾਡੇ ਤੋਂ ਸ਼ੁਰੂ ਹੁੰਦਾ ਹੈ, ਤਾਂ ਉਹਨਾਂ ਦਾ ਅੰਤ ਕੀ ਹੋਵੇਗਾ ਜੋ ਪਰਮੇਸ਼ਵਰ ਦੀ ਖੁਸ਼ਖ਼ਬਰੀ ਨੂੰ ਨਹੀਂ ਮੰਨਦੇ?
18ਅਤੇ ਜਿਵੇਂ ਕਿ ਪਵਿੱਤਰ ਸ਼ਾਸਤਰ ਕਹਿੰਦਾ ਹੈ: “ਜੇ ਧਰਮੀ ਲਈ ਬਚਣਾ ਮੁਸ਼ਕਿਲ ਹੈ, ਤਾਂ ਅਧਰਮੀ ਅਤੇ ਪਾਪੀ ਦਾ ਕੀ ਬਣੇਗਾ?”
19ਇਸ ਲਈ ਫਿਰ, ਜਿਹੜੇ ਲੋਕ ਪਰਮੇਸ਼ਵਰ ਦੇ ਅਨੁਸਾਰ ਦੁੱਖ ਝੱਲਦੇ ਹਨ ਉਨ੍ਹਾਂ ਨੂੰ ਆਪਣੇ ਵਫ਼ਾਦਾਰ ਸਿਰਜਣਹਾਰ ਦੇ ਪ੍ਰਤੀ ਸਮਰਪਣ ਕਰਨਾ ਚਾਹੀਦਾ ਹੈ ਅਤੇ ਚੰਗੇ ਕੰਮ ਕਰਦੇ ਰਹਿਣਾ ਚਾਹੀਦਾ ਹੈ।