5ਪਰ ਉਨ੍ਹਾਂ ਲੋਕਾਂ ਨੂੰ ਪਰਮੇਸ਼ਵਰ ਨੂੰ ਲੇਖਾ ਦੇਣਾ ਪਏਗਾ ਜਿਹੜਾ ਜੀਉਂਦਿਆਂ ਅਤੇ ਮੁਰਦਿਆਂ ਦਾ ਨਿਆਂ ਕਰਨ ਲਈ ਤਿਆਰ ਹੈ
6ਇਹੀ ਕਾਰਣ ਹੈ ਕਿ ਖੁਸ਼ਖ਼ਬਰੀ ਦਾ ਪ੍ਰਚਾਰ ਉਨ੍ਹਾਂ ਲੋਕਾਂ ਨੂੰ ਵੀ ਸੁਣਾਇਆ ਗਿਆ ਸੀ ਜਿਹੜੇ ਮਰ ਚੁੱਕੇ ਸਨ, ਤਾਂ ਜੋ ਉਨ੍ਹਾਂ ਦਾ ਸਰੀਰ ਦੇ ਸੰਬੰਧ ਵਿੱਚ ਮਨੁੱਖੀ ਮਾਪਦੰਡ ਅਨੁਸਾਰ ਨਿਆਂ ਕੀਤਾ ਜਾ ਸਕੇ, ਪਰ ਆਤਮਾ ਦੇ ਸੰਬੰਧ ਵਿੱਚ ਪਰਮੇਸ਼ਵਰ ਦੇ ਅਨੁਸਾਰ ਜਿਉਂਦੇ ਰਹਿਣ।
7ਸਾਰੀਆਂ ਵਸਤਾਂ ਦਾ ਅੰਤ ਨੇੜੇ ਹੈ। ਇਸ ਲਈ ਸੁਚੇਤ ਅਤੇ ਸੰਜਮੀ ਮਨ ਬਣੋ ਤਾਂ ਜੋ ਤੁਸੀਂ ਪ੍ਰਾਰਥਨਾ ਕਰ ਸਕੋ।
8ਸਭ ਤੋਂ ਵੱਡੀ ਗੱਲ, ਇੱਕ-ਦੂਜੇ ਨਾਲ ਗੂੜ੍ਹਾ ਪਿਆਰ ਕਰੋ, ਕਿਉਂਕਿ ਪਿਆਰ ਬਹੁਤ ਸਾਰੇ ਪਾਪਾਂ ਨੂੰ ਢੱਕ ਦਿੰਦਾ ਹੈ।
9ਇੱਕ-ਦੂਜੇ ਨੂੰ ਬੁੜ-ਬੁੜ ਕੀਤੇ ਬਗੈਰ ਪ੍ਰਾਹੁਣਚਾਰੀ ਕਰੋ।