7ਸਾਰੀਆਂ ਵਸਤਾਂ ਦਾ ਅੰਤ ਨੇੜੇ ਹੈ। ਇਸ ਲਈ ਸੁਚੇਤ ਅਤੇ ਸੰਜਮੀ ਮਨ ਬਣੋ ਤਾਂ ਜੋ ਤੁਸੀਂ ਪ੍ਰਾਰਥਨਾ ਕਰ ਸਕੋ।
8ਸਭ ਤੋਂ ਵੱਡੀ ਗੱਲ, ਇੱਕ-ਦੂਜੇ ਨਾਲ ਗੂੜ੍ਹਾ ਪਿਆਰ ਕਰੋ, ਕਿਉਂਕਿ ਪਿਆਰ ਬਹੁਤ ਸਾਰੇ ਪਾਪਾਂ ਨੂੰ ਢੱਕ ਦਿੰਦਾ ਹੈ।
9ਇੱਕ-ਦੂਜੇ ਨੂੰ ਬੁੜ-ਬੁੜ ਕੀਤੇ ਬਗੈਰ ਪ੍ਰਾਹੁਣਚਾਰੀ ਕਰੋ।
10ਤੁਹਾਡੇ ਵਿੱਚੋਂ ਹਰੇਕ ਨੂੰ ਦੂਜਿਆਂ ਦੀ ਸੇਵਾ ਕਰਨ ਲਈ ਜੋ ਵੀ ਉਪਹਾਰ ਪ੍ਰਾਪਤ ਹੋਇਆ ਹੈ, ਉਸ ਦੀ ਵਰਤੋਂ ਕਰਨੀ ਚਾਹੀਦੀ ਹੈ, ਜਿਵੇਂ ਕਿ ਪਰਮੇਸ਼ਵਰ ਦੀ ਕਿਰਪਾ ਦੇ ਵਫ਼ਾਦਾਰ ਸੇਵਕ ਨੂੰ ਵੱਖ-ਵੱਖ ਰੂਪਾਂ ਵਿੱਚ ਉੱਚਿਤ ਹੈ
11ਜੇ ਕੋਈ ਗੱਲ ਕਰੇ ਤਾਂ ਉਹ ਪਰਮੇਸ਼ਵਰ ਦੇ ਬਚਨ ਅਨੁਸਾਰ ਕਰੇ, ਜੇ ਕੋਈ ਟਹਿਲ ਸੇਵਾ ਕਰੇ ਤਾਂ ਉਹ ਸਮਰੱਥਾ ਦੇ ਅਨੁਸਾਰ ਕਰੇ ਜੋ ਪਰਮੇਸ਼ਵਰ ਦਿੰਦਾ ਹੈ, ਤਾਂ ਜੋ ਸਾਰੀਆਂ ਗੱਲਾਂ ਵਿੱਚ ਯਿਸ਼ੂ ਮਸੀਹ ਰਾਹੀਂ ਪਰਮੇਸ਼ਵਰ ਦੀ ਉਸਤਤ ਕੀਤੀ ਜਾ ਸਕੇ। ਜਿਸ ਦੀ ਮਹਿਮਾ ਅਤੇ ਸ਼ਕਤੀ ਸਦਾ ਅਤੇ ਸਦਾ ਲਈ ਹੈ। ਆਮੀਨ।