1 ਪਤਰਸ 5

ਤੁਹਾਡੇ ਵਿੱਚੋਂ ਬਜ਼ੁਰਗਾਂ ਨੂੰ, ਮੈਂ ਇੱਕ ਸਹਿਯੋਗੀ ਬਜ਼ੁਰਗ ਅਤੇ ਮਸੀਹ ਦੇ ਦੁੱਖਾਂ ਦਾ ਗਵਾਹ ਹੋਣ ਵਜੋਂ ਅਪੀਲ ਕਰਦਾ ਹਾਂ ਜੋ ਪ੍ਰਗਟ ਹੋਣ ਵਾਲੀ ਮਹਿਮਾ ਵਿੱਚ ਵੀ ਸਾਂਝੀ ਹਾਂ:

1 Peter 5:1 (UKJV) The elders which are among you I exhort, who am also an elder, and a witness of the sufferings of Christ, and also a partaker of the glory that shall be revealed:

1ਤੁਹਾਡੇ ਵਿੱਚੋਂ ਬਜ਼ੁਰਗਾਂ ਨੂੰ, ਮੈਂ ਇੱਕ ਸਹਿਯੋਗੀ ਬਜ਼ੁਰਗ ਅਤੇ ਮਸੀਹ ਦੇ ਦੁੱਖਾਂ ਦਾ ਗਵਾਹ ਹੋਣ ਵਜੋਂ ਅਪੀਲ ਕਰਦਾ ਹਾਂ ਜੋ ਪ੍ਰਗਟ ਹੋਣ ਵਾਲੀ ਮਹਿਮਾ ਵਿੱਚ ਵੀ ਸਾਂਝੀ ਹਾਂ:

2ਪਰਮੇਸ਼ਵਰ ਦੇ ਇੱਜੜ ਦੇ ਚਰਵਾਹੇ ਬਣੋ ਜੋ ਤੁਹਾਡੀ ਦੇਖ-ਰੇਖ ਵਿੱਚ ਹਨ, ਉਨ੍ਹਾਂ ਦੀ ਨਿਗਰਾਨੀ ਕਰੋ। ਲਚਾਰੀ ਨਾਲ ਨਹੀਂ, ਪਰ ਆਪਣੀ ਇੱਛਾ ਨਾਲ, ਜਿਵੇਂ ਕਿ ਪਰਮੇਸ਼ਵਰ ਚਾਹੁੰਦਾ ਹੈ ਤੁਸੀਂ ਉਸ ਤਰ੍ਹਾਂ ਬਣੋ; ਨਾ ਬੇਈਮਾਨੀ ਦੀ ਕਮਾਈ ਦੇ ਕਾਰਨ, ਪਰ ਸੇਵਾ ਉਤਸੁਕਤਾ ਨਾਲ ਹੋਵੇ;

3ਇਸ ਲਈ ਆਪਣੇ ਇੱਜੜ ਉੱਤੇ ਹੁਕਮ ਨਾ ਚਲਾਓ ਜਿਹੜੇ ਤੁਹਾਡੇ ਅਧੀਨ ਹਨ, ਬਲਕਿ ਉਹਨਾਂ ਲਈ ਉਦਾਹਰਣ ਬਣੋ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.