1 ਪਤਰਸ 5

ਇਸ ਲਈ, ਆਪਣੇ ਆਪ ਨੂੰ ਪਰਮੇਸ਼ਵਰ ਦੇ ਸ਼ਕਤੀਸ਼ਾਲੀ ਹੱਥ ਦੇ ਹੇਠ ਨੀਵਾਂ ਕਰੋ, ਤਾਂ ਜੋ ਉਹ ਤੁਹਾਨੂੰ ਸਮੇਂ ਸਿਰ ਉੱਚਾ ਕਰੇਗਾ।

1 Peter 5:6 (UKJV) Humble yourselves therefore under the mighty hand of God, that he may exalt you in due time:

4ਅਤੇ ਜਦੋਂ ਮੁੱਖ ਚਰਵਾਹਾ ਮਸੀਹ ਪ੍ਰਗਟ ਹੋਵੇਗਾ, ਉਸ ਵੇਲੇ ਤੁਹਾਨੂੰ ਮਹਿਮਾ ਦਾ ਤਾਜ ਮਿਲੇਗਾ ਜੋ ਕਦੇ ਵੀ ਮੁਰਝਾਉਂਦਾ ਨਹੀਂ।

5ਇਸੇ ਤਰ੍ਹਾਂ, ਤੁਸੀਂ ਜਿਹੜੇ ਛੋਟੇ ਹੋ, ਆਪਣੇ ਆਪ ਨੂੰ ਆਪਣੇ ਬਜ਼ੁਰਗਾਂ ਦੇ ਅਧੀਨ ਕਰੋ। ਤੁਸੀਂ ਸਾਰੇ, ਇੱਕ-ਦੂਜੇ ਦੇ ਅੱਗੇ ਨਿਮਰਤਾ ਦੇ ਕੱਪੜੇ ਪਾਓ, ਕਿਉਂਕਿ, “ਪਰਮੇਸ਼ਵਰ ਹੰਕਾਰੀਆਂ ਦਾ ਵਿਰੋਧ ਕਰਦਾ ਹੈ ਪਰ ਨਿਮਰ ਲੋਕਾਂ ਤੇ ਮਿਹਰ ਕਰਦਾ ਹੈ।”

6ਇਸ ਲਈ, ਆਪਣੇ ਆਪ ਨੂੰ ਪਰਮੇਸ਼ਵਰ ਦੇ ਸ਼ਕਤੀਸ਼ਾਲੀ ਹੱਥ ਦੇ ਹੇਠ ਨੀਵਾਂ ਕਰੋ, ਤਾਂ ਜੋ ਉਹ ਤੁਹਾਨੂੰ ਸਮੇਂ ਸਿਰ ਉੱਚਾ ਕਰੇਗਾ।

7ਆਪਣੀ ਸਾਰੀ ਚਿੰਤਾ ਪਰਮੇਸ਼ਵਰ ਉੱਤੇ ਸੁੱਟ ਦੇਵੋ ਕਿਉਂਕਿ ਉਹ ਤੁਹਾਡਾ ਫ਼ਿਕਰ ਕਰਦਾ ਹੈ।

8ਚੌਕਸ ਹੋਵੋ ਅਤੇ ਸੁਚੇਤ ਦਿਮਾਗ ਦੇ ਰਹੋ। ਤੁਹਾਡਾ ਦੁਸ਼ਮਣ ਦੁਸ਼ਟ ਗਰਜਦੇ ਸ਼ੇਰ ਵਾਂਗ ਇਧਰ-ਉਧਰ ਭਾਲਦਾ ਫਿਰਦਾ ਹੈ ਕਿ ਕਿਸਨੂੰ ਪਾੜ ਖਾਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.