5ਇਸੇ ਤਰ੍ਹਾਂ, ਤੁਸੀਂ ਜਿਹੜੇ ਛੋਟੇ ਹੋ, ਆਪਣੇ ਆਪ ਨੂੰ ਆਪਣੇ ਬਜ਼ੁਰਗਾਂ ਦੇ ਅਧੀਨ ਕਰੋ। ਤੁਸੀਂ ਸਾਰੇ, ਇੱਕ-ਦੂਜੇ ਦੇ ਅੱਗੇ ਨਿਮਰਤਾ ਦੇ ਕੱਪੜੇ ਪਾਓ, ਕਿਉਂਕਿ, “ਪਰਮੇਸ਼ਵਰ ਹੰਕਾਰੀਆਂ ਦਾ ਵਿਰੋਧ ਕਰਦਾ ਹੈ ਪਰ ਨਿਮਰ ਲੋਕਾਂ ਤੇ ਮਿਹਰ ਕਰਦਾ ਹੈ।”
6ਇਸ ਲਈ, ਆਪਣੇ ਆਪ ਨੂੰ ਪਰਮੇਸ਼ਵਰ ਦੇ ਸ਼ਕਤੀਸ਼ਾਲੀ ਹੱਥ ਦੇ ਹੇਠ ਨੀਵਾਂ ਕਰੋ, ਤਾਂ ਜੋ ਉਹ ਤੁਹਾਨੂੰ ਸਮੇਂ ਸਿਰ ਉੱਚਾ ਕਰੇਗਾ।
7ਆਪਣੀ ਸਾਰੀ ਚਿੰਤਾ ਪਰਮੇਸ਼ਵਰ ਉੱਤੇ ਸੁੱਟ ਦੇਵੋ ਕਿਉਂਕਿ ਉਹ ਤੁਹਾਡਾ ਫ਼ਿਕਰ ਕਰਦਾ ਹੈ।
8ਚੌਕਸ ਹੋਵੋ ਅਤੇ ਸੁਚੇਤ ਦਿਮਾਗ ਦੇ ਰਹੋ। ਤੁਹਾਡਾ ਦੁਸ਼ਮਣ ਦੁਸ਼ਟ ਗਰਜਦੇ ਸ਼ੇਰ ਵਾਂਗ ਇਧਰ-ਉਧਰ ਭਾਲਦਾ ਫਿਰਦਾ ਹੈ ਕਿ ਕਿਸਨੂੰ ਪਾੜ ਖਾਵੇ।
9ਵਿਸ਼ਵਾਸ ਵਿੱਚ ਦ੍ਰਿੜ ਹੋ ਕੇ ਖੜ੍ਹੇ ਰਹੋ, ਉਸ ਦਾ ਸਾਹਮਣਾ ਕਰੋ ਕਿਉਂਕਿ ਤੁਸੀਂ ਜਾਣਦੇ ਹੋ ਕਿ ਵਿਸ਼ਵ ਭਰ ਵਿੱਚ ਵਿਸ਼ਵਾਸੀਆਂ ਨੂੰ ਵੀ ਉਸੇ ਤਰ੍ਹਾਂ ਹੀ ਦੁੱਖ ਝੱਲਣੇ ਪੈਂਦੇ ਹਨ।